ਅੰਮ੍ਰਿਤਸਰ, 23 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੇ ਹੈਰੋਇਨ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 12 ਕਿਲੋ ਹੈਰੋਇਨ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਮੁਤਾਬਕ ਇਹ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਿਆਂਦੀ ਗਈ ਸੀ।
ਇਹ ਵੀ ਪੜੋ : ਬਰਨਾਲਾ ਚ ਪੁਲਿਸ ਮੁਲਾਜ਼ਮ ਦਾ ਕਤਲ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਦਰਾਮਦ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਫੜੇ ਗਏ ਵਿਅਕਤੀ ਦੇ ਨਸ਼ਾ ਤਸਕਰ ਰਣਜੀਤ ਚੀਤਾ ਨਾਲ ਸਿੱਧੇ ਸਬੰਧ ਹਨ।
ਇਹ ਵੀ ਪੜੋ : ਮੋਗਾ ਚ ਅਣਪਛਾਤੇ ਵਿਅਕਤੀਆਂ ਨੇ ਕਬੱਡੀ ਖਿਡਾਰੀ ਨੂੰ ਮਾਰੀਆਂ ਗੋਲੀਆਂ
ਚੀਤਾ ਨੂੰ ਮਈ 2020 ਵਿੱਚ 532 ਕਿਲੋ ਹੈਰੋਇਨ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦਾ ਭਰਾ ਸਰਵਣ ਐਸ ਭੋਲਾ ਹੁਣ ਅਮਰੀਕਾ ਤੋਂ ਇਸ ਨੈਟਵਰਕ ਨੂੰ ਚਲਾ ਰਿਹਾ ਹੈ।