ਚੰਡ੍ਹੀਗੜ੍ਹ, 23 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਰਨਾਲਾ ਵਿਚ ਨੈਸ਼ਨਲ ਕਬੱਡੀ ਖਿਡਾਰੀਆਂ ਵੱਲੋਂ ਬੇਰਹਿਮੀ ਨਾਲ ਕਤਲ ਕੀਤੇ ਗਏ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਲਈ ਮੁੱਖ ਮੰਤਰੀ ਮਾਨ ਨੇ ਦੁੱਖ ਪ੍ਰਗਟਾਇਆ ਹੈ ਤੇ ਨਾਲ ਹੀ ਉਸਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ। ਟਵੀਟ ਕਰਦਿਆਂ CM ਮਾਨ ਨੇ ਕਿਹਾ ਕਿ ਬੀਤੀ ਸ਼ਾਮ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਜਿਸ ਵਿਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਦਰਸ਼ਨਸਿੰਘ ਦੀ ਮੌਤ ਹੋ ਗਈ। ਪ੍ਰਸ਼ਾਸਨ ਤੇ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਫੜ ਕੇ ਸਖਤ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਪਟਵਾਰੀ ਨੂੰ 4,000 ਰੁਪਏ ਰਿਸ਼ਵਤ ਦੀ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਦਰਸ਼ਨ ਸਿੰਘ ਦੇ ਪਰਿਵਾਰ ਵਾਲਿਆਂ ਦੇ ਨਾਲ ਉਨ੍ਹਾਂ ਨੂੰ ਦਿਲ ਤੋਂ ਹਮਦਰਦੀ… ਸਰਕਾਰ ਵੱਲੋਂ ਸਹਾਇਤਾ ਰਕਮ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਤੇ ਨਾਲ ਹੀ ਐੱਚਡੀਐੱਫਸੀ ਬੈਂਕ ਵੱਲੋਂ ਵੀ ਇਕ ਕਰੋੜ ਰੁਪਏ ਸਹਾਇਤਾ ਰਕਮ ਵੱਖ ਤੋਂ ਦਿੱਤੀ ਜਾਵੇਗੀ…ਬਹਾਦਰ ਪੁਲਿਸ ਮੁਲਾਜ਼ਮ ਦੇ ਜ਼ਜ਼ਬੇ ਨੂੰ ਉਹ ਦਿਲ ਤੋਂ ਸਲਾਮ ਕਰਦੇ ਹਨ।