ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਰਾਸ਼ਟਰੀ ਬਾਲ ਪੁਰਸਕਾਰ ਲਈ ਮੰਗੇ ਨਾਮ

ਅੰਮ੍ਰਿਤਸਰ 22 ਅਗਸਤ (ਰਾਜੇਸ਼ ਡੈਨੀ) – ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਭਾਰਤ ਸਰਕਾਰ ਪ੍ਰਧਾਨ ਮੰਤਰੀ ਵੱਲੋ ਪ੍ਰਧਾਨ ਮੰਤਰੀ ਵਲੋਂ ਰਾਸ਼ਟਰੀ ਬਾਲ ਪੁਰਸਕਾਰ (PMRBP) ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਦਾ ਹੈ ਜਿਨਾਂ ਬੱਚਿਆਂ ਨੇ ਅਸਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਹਨਾਂ ਵਿੱਚ ਅਸਧਾਰਨ ਯੋਗਤਾਵਾ ਨਾਲ ਵਿਸ਼ੇਸ ਅਸਧਾਰਨ ਉਪਲੱਬਧੀਆਂ ਹਾਸਲ ਕੀਤੀਆ ਹੋਣ।ਉਹ ਅਸਧਾਰਨ ਬੱਚੇ ਜਿਹਨਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾ ਵਿੱਚ, ਜੋ ਕਿ ਰਾਸਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https://awards.gov.in ਤੇ ਆਪਣਾ ਰਜਿਸਟਰੇਸ਼ਨ ਕਰ ਸਕਦੇ ਹਨ।ਵੈਬਸਾਈਟ ਤੇ ਰਜਿਸਟਰੇਸ਼ਨ ਦੀ ਅੰਤਿਮ ਮਿਤੀ 31-08-2023 ਤੱਕ ਹੈ। ਇਹ ਅਵਾਰਡ ਇੱਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋ ਦਿੱਤਾ ਜਾਦਾ ਹੈ। ਸ੍ਰੀ ਤਲਵਾੜ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਰਾਸ਼ਟਰੀ ਪੁਰਸਕਾਰ ਲਈ ਜਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਹਨਾਂ ਬੱਚਿਆਂ ਨੂੰ ਇੱਕ ਵੱਖਰਾ ਪਹਿਚਾਣ ਮਿਲ ਸਕੇ।

You May Also Like