ਮੁਹਾਲੀ, 26 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ। ਬੰਟੀ ਰੋਮਾਣਾ ‘ਤੇ ਸੂਫ਼ੀ ਗਾਇਕ ਕੰਵਰ ਗਰੇਵਾਲ ਦੇ ਗੀਤ ਦੀ ਵੀਡੀਓ ਨਾਲ ਕਥਿਤ ਛੇੜਖਾਨੀ ਕਰਕੇ ਉਸ ਨੂੰ ਆਪਣੇ ਐਕਸ ਅਕਾਊਂਟ ‘ਤੇ ਅਪਲੋਡ ਕਰਨ ਦਾ ਦੋਸ਼ ਹੈ। ਇਸ ਸਬੰਧੀ ਮੁਹਾਲੀ ਦੇ ਸੈਕਟਰ-70 ਸਥਿਤ ਮਟੌਰ ਥਾਣੇ ਵਿੱਚ ਬੰਟੀ ਰੋਮਾਣਾ ਖਿਲਾਫ ਧਾਰਾ 406,469,500, 43 ਅਤੇ 66 ਆਈਟੀ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜੋ : ADGP ਅਰਪਿਤ ਸ਼ੁਕਲਾ ਦੀ ਹੋਈ ਤਰੱਕੀ, ਮਿਲਿਆ DGP ਦਾ ਰੈਂਕ
ਦੱਸਿਆ ਗਿਆ ਹੈ ਅਕਾਲੀ ਆਗੂ ਵੱਲੋਂ ਆਪਣੇ ਐਕਸ ਅਕਾਊਂਟ ’ਤੇ ਟੈਂਪਰ ਕਰਕੇ ਅਪਲੋਡ ਕੀਤੇ ਗੀਤ ਦੀ ਵੀਡੀਓ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਨੂੰ ਪਹਿਲਾਂ ਹੀ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਉਸ ਵੱਲੋਂ ਅਜਿਹਾ ਕੋਈ ਗੀਤ ਨਹੀਂ ਗਾਇਆ ਗਿਆ, ਬਲਕਿ ਉਸ ਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ, ਜਿਸ ਬਾਰੇ ਉਸ ਨੂੰ ਵੀ ਬਾਅਦ ਵਿੱਚ ਪਤਾ ਲੱਗਾ ਹੈ।