27 ਤੇ 28 ਅਕਤੂਬਰ 2023 ਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਤੇ ਸਮੂਹ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਅੰਮ੍ਰਿਤਸਰ, 26 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ, ਘਨਸ਼ਾਮ ਥੋਰੀ, ਅੰਮ੍ਰਿਤਸਰ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਜਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ(ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਵਾਲੇ ਦਿਨ 27 ਅਕਤੂਬਰ 2023 ਅਤੇ 28 ਅਕਤੂਬਰ 2023 ਨੂੰ ਸਮੂਹ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜੋ : ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਮੁਹਾਲੀ ਪੁਲੀਸ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਨੇ ਕਿਹਾ ਕਿ 28 ਅਕਤੂਬਰ 2023 (ਦਿਨ ਸ਼ਨੀਵਾਰ)ਨੂੰ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਇੱਕ ਸ਼ੋਭਾ ਯਾਤਰਾ ਇੱਕ ਦਿਨ ਪਹਿਲਾ ਕੱਢੀ ਜਾਵੇਗੀ।

ਇਹ ਵੀ ਪੜੋ : ADGP ਅਰਪਿਤ ਸ਼ੁਕਲਾ ਦੀ ਹੋਈ ਤਰੱਕੀ, ਮਿਲਿਆ DGP ਦਾ ਰੈਂਕ

ਇਸ ਸਬੰਧ ਵਿੱਚ ਵੱਖ ਵੱਖ ਧਾਰਮਿਕ ਜੱਥੇਬੰਦੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਉਸ ਦਿਨ ਖੁੱਲ੍ਹੇ ਸ਼ਰਾਬ ਦੇ ਠੇਕੇ ਸ਼ਰਧਾਲੂਆਂ ਦੇ ਮਨਾਂ ਨੂੰ ਠੇਸ ਪਹੁੰਚਾਉਦੇ ਹਨ। ਇਸ ਲਈ ਮਿਤੀ 27.10.2023 ਅਤੇ 28.10.2023 ਵਾਲੇ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਬੰਦ ਕਰਨੀਆ ਜੂਰਰੀ ਹਨ। ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ।

You May Also Like