ਬਠਿੰਡਾ, 28 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਠਿੰਡਾ ਦੇ ਮਾਲ ਰੋਡ ‘ਤੇ ਸ਼ਰਾਰਤੀ ਅਨਸਰਾਂ ਨੇ ਇੱਕ ਵਪਾਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਜ਼ਖ਼ਮੀ ਵਪਾਰੀ ਨੂੰ ਗੰਭੀਰ ਹਾਲਤ ਵਿੱਚ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਕਾਰੋਬਾਰੀ ਦੀ ਪਛਾਣ ਅੰਮ੍ਰਿਤਸਰ ਕੁਲਚਾ ਦੇ ਮਾਲਕ ਹਰਜਿੰਦਰ ਜੌਹਲ ਵਜੋਂ ਹੋਈ ਹੈ। ਹਾਲਾਂਕਿ ਹਸਪਤਾਲ ‘ਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਜੋ ਆਪਣੀ ਦੁਕਾਨ ਦੇ ਬਾਹਰ ਕੁਰਸੀ ‘ਤੇ ਬੈਠਾ ਸੀ। ਇਸ ਦੌਰਾਨ ਬਾਈਕ ਸਵਾਰ ਦੋ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਘਟਨਾ ਤੋਂ ਨਾਰਾਜ਼ ਵਪਾਰੀਆਂ ਨੇ ਸੜਕ ਜਾਮ ਕਰ ਦਿੱਤੀ ਹੈ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਪਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ।