ਗੁਰਦਾਸਪੁਰ, 28 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਗੁਰਦਾਸਪੁਰ ਦੇ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਖਹਿਰਾ ਕਲਾਂ ਦੇ ਨੌਜਵਾਨ ਦੀ ਨਿਊਜ਼ੀਲੈਂਡ ’ਚ ਮੌਤ ਹੋ ਗਈ। ਪਿੰਡ ਦੇ ਸਰਪੰਚ ਹਾਕਮ ਰਾਏ ਅਤੇ ਚਚੇਰੇ ਭਰਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੋਬਨ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਖੇੜਾ ਫਰਵਰੀ 2019 ਵਿੱਚ ਨਿਊਜ਼ੀਲੈਂਡ ਗਿਆ ਸੀ। ਪਿਛਲੀ ਵਾਰ ਅਸੀਂ 8 ਅਕਤੂਬਰ ਨੂੰ ਗੱਲ ਕੀਤੀ ਸੀ। ਇਸ ਤੋਂ ਬਾਅਦ ਜੋਬਨ ਸਿੰਘ ਦਾ ਫੋਨ ਅਤੇ ਇੰਟਰਨੈੱਟ ਬੰਦ ਹੋ ਗਿਆ। ਇਸ ਤੋਂ ਬਾਅਦ ਪਰਿਵਾਰ ਨੇ ਜੋਬਨ ਨਾਲ ਕੋਈ ਗੱਲ ਨਹੀਂ ਕੀਤੀ। ਐਸਐਸਪੀ ਬਟਾਲਾ ਦਫ਼ਤਰ ਨੂੰ ਨਿਊਜ਼ੀਲੈਂਡ ਤੋਂ ਪੱਤਰ ਮਿਲਿਆ ਕਿ ਪਿੰਡ ਖਹਿਰਾ ਕਲਾਂ ਦੇ ਨੌਜਵਾਨ ਜੋਬਨ ਸਿੰਘ ਦੀ 13 ਅਕਤੂਬਰ ਨੂੰ ਮੌਤ ਹੋ ਗਈ ਹੈ।
ਇਹ ਵੀ ਪੜੋ : ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਜਾਗਰਣ ਕਰਨ ਜਾ ਰਹੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਪਿੰਡ ਦੇ ਸਰਪੰਚ ਹਾਕਮ ਰਾਏ ਨੂੰ ਬਾਂਗਰ ਥਾਣਾ ਘਣੀਆ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਪਿੰਡ ਦੇ ਜੋਬਨ ਸਿੰਘ ਦੀ ਨਿਊਜ਼ੀਲੈਂਡ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਜੋਬਨ ਸਿੰਘ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਜੋਬਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਨਿਊਜ਼ੀਲੈਂਡ ਤੋਂ ਲਿਆਉਣ ਲਈ ਮਦਦ ਕੀਤੀ ਜਾਵੇ। ਤਾਂ ਜੋ ਉਸਦਾ ਅੰਤਿਮ ਸਸਕਾਰ ਉਸਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ।