ਚੰਡ੍ਹੀਗੜ੍ਹ, 30 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦਾ 1 ਨਵੰਬਰ ਤੋਂ ਸਮਾਂ ਬਦਲ ਜਾਵੇਗਾ। ਇਹ ਹੁਕਮ 28 ਫਰਵਰੀ ਤਕ ਲਾਗੂ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤਕ ਹੋਵੇਗਾ।
ਇਹ ਵੀ ਪੜੋ : ਪੰਜਾਬ ਵਿੱਚ ਟਰੈਕਟਰ ਸਟੰਟ ‘ਤੇ ਲੱਗੀ ਪਾਬੰਦੀ
ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤਕ ਹੋਵੇਗਾ। ਇਹ ਟਾਈਮਿੰਗ 28 ਫਰਵਰੀ ਤਕ ਲਾਗੂ ਰਹੇਗੀ। ਦਰਅਸਲ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਹੈ।