ਚੰਡ੍ਹੀਗੜ੍ਹ, 31 ਅਕਤੂਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਸਸਪੈਂਡ ਕਰ ਦਿੱਤਾ ਹੈ। ਏਆਈਜੀ ਸਿੱਧੂ ‘ਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਅਤੇ ਵਿਜੀਲੈਂਸ ਅਫਸਰਾਂ ਨਾਲ ਗਲਤ ਵਿਵਹਾਰ ਕਰਨ ਦੇ ਦੋਸ਼ ਲੱਗੇ ਹਨ।
ਇਹ ਵੀ ਪੜੋ : AAP ਵਿਧਾਇਕ ਕੁਲਵੰਤ ਸਿੰਘ ਦੇ ਘਰ ED ਦੀ ਰੇਡ
ਜਦੋਂ ਮਾਲਵਿੰਦਰ ਸਿੰਘ ਸਿੱਧੂ ਤੋਂ ਵਿਜੀਲੈਂਸ ਵੱਲੋਂ ਸਵਾਲ-ਜਵਾਬ ਕੀਤੇ ਜਾ ਰਹੇ ਸਨ ਤਾਂ ਉਹ ਉਨ੍ਹਾਂ ਨੇ ਮੋਬਾਈਲ ਜ਼ਰੀਏ ਵਿਜੀਲੈਂਸ ਜਾਂਚ ਦੀ ਰਿਕਾਰਿਡੰਗ ਕਰਨ ਦੀ ਵੀ ਕੋਸ਼ਿਸ਼ ਕੀਤੀ। ਵਿਜੀਲੈਂਸ ਅਧਿਕਾਰੀਆਂ ਨਾਲ ਗਲਤ ਵਿਵਹਾਰ ਕਰਨ ‘ਤੇ ਵਿਜੀਲੈਂਸ ਨੂੰ ਪੁਲਿਸ ਵੀ ਬੁਲਾਉਣੀ ਪਈ ਜਿਸ ਕਾਰਨ ਮੋਹਾਲੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਫਿਲਹਾਲ ਏਆਈਜੀ ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।