ED ਵੱਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਤੇ ਉਨ੍ਹਾਂ ਦੇ ਪਰਿਵਾਰ ਦੀ 538 ਕਰੋੜ ਦੀ ਜਾਇਦਾਦ ਜ਼ਬਤ

ਚੰਡ੍ਹੀਗੜ੍ਹ, 1 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੁੱਧਵਾਰ (1 ਨਵੰਬਰ) ਨੂੰ ਕਿਹਾ ਕਿ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਲੰਡਨ, ਦੁਬਈ ਅਤੇ ਭਾਰਤ ਦੀਆਂ ਕੰਪਨੀਆਂ ਦੀਆਂ ਲਗਭਗ 538 ਕਰੋੜ ਰੁਪਏ ਦੀਆਂ ਜਾਇਦਾਦਾਂ ਕਥਿਤ ਬੈਂਕ ਲੋਨ ਧੋਖਾਧੜੀ ਵਿੱਚ ਕੁਰਕ ਕੀਤੀਆਂ ਗਈਆਂ ਹਨ। ਕੁਰਕ ਕੀਤੀਆਂ ਜਾਇਦਾਦਾਂ ਵਿੱਚ 17 ਫਲੈਟ, ਬੰਗਲੇ ਅਤੇ ਵਪਾਰਕ ਥਾਂ ਸ਼ਾਮਲ ਹਨ।

ਇਹ ਵੀ ਪੜੋ : ਜ਼ੀਰਕਪੁਰ ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਈ ਮੁਠਭੇੜ

ਈਡੀ ਨੇ ਕਿਹਾ, “ਲੰਡਨ, ਦੁਬਈ ਅਤੇ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸਥਿਤ ਇਹ ਸੰਪਤੀਆਂ ਜੈੱਟ ਏਅਰ ਪ੍ਰਾਈਵੇਟ ਲਿਮਟਿਡ ਅਤੇ ਜੈੱਟ ਇੰਟਰਪ੍ਰਾਈਜਿਜ਼ ਪ੍ਰਾਈਵੇਟ ਲਿਮਟਿਡ, ਗੋਇਲ, ਉਨ੍ਹਾਂ ਦੀ ਪਤਨੀ ਅਨੀਤਾ ਅਤੇ ਪੁੱਤਰ ਨਿਵਾਨ ਵਰਗੀਆਂ ਵੱਖ-ਵੱਖ ਕੰਪਨੀਆਂ ਦੇ ਨਾਮ ‘ਤੇ ਹਨ।”

You May Also Like