ਚੰਡ੍ਹੀਗੜ੍ਹ, 5 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਪੁਲਿਸ ਦੇ ਮੁਅੱਤਲ ਸਹਾਇਕ ਇੰਸਪੈਕਟਰ ਜਨਰਲ (ਏਆਈਜੀ) ਮਨੁੱਖੀ ਅਧਿਕਾਰ ਮਾਲਵਿੰਦਰ ਸਿੰਘ ਸਿੱਧੂ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੂੰ ਬੀਤੇ ਸ਼ੁੱਕਰਵਾਰ ਨੂੰ ਵਿਜੀਲੈਂਸ ਮੁੱਖ ਦਫਤਰ ਵਿਚ ਅਧਿਕਾਰੀਆਂ ਨਾਲ ਮਾੜੇ ਵਤੀਰੇ ਤੇ ਧੱਕਾ-ਮੁੱਕੀ ਕਰਨ ਦੇ ਮਾਮਲੇ ਵਿਚ ਜ਼ਮਾਨਤ ਮਿਲ ਗਈ ਸੀ।
ਇਹ ਵੀ ਪੜੋ : ਮੋਗਾ ਚ ਵਿਆਹ ਵਾਲੀ ਕਾਰ ਦੀ ਟਰੱਕ ਨਾਲ ਹੋਈ ਭਿਆਨਕ ਟੱਕਰ, ਹਾਦਸੇ ਵਿਚ ਲਾੜੇ ਸਣੇ 4 ਵਿਅਕਤੀਆਂ ਦੀ ਮੌਤ
ਸਿੱਧੂ ਨੂੰ ਮੁਹਾਲੀ ਪੁਲਿਸ ਨੇ ਥਾਣਾ ਫੇਜ਼-8 ਵਿਚ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਸੀ ਪਰ ਸ਼ਨਿਚਰਵਾਰ ਨੂੰ ਵਿਜੀਲੈਂਸ ਵੱਲੋਂ ਮਾਲਵਿੰਦਰ ਨੂੰ ਜ਼ਬਰਦਸਤੀ ਵਸੂਲੀ, ਧੋਖਾਦੇਹੀ ਤੇ ਰਿਸ਼ਵਤ ਲੈਣ ਦੇ ਦਰਜ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ।