ਮੋਗਾ ਚ ਕਾਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ, ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ

ਮੋਗਾ, 6 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੋਗਾ ਵਿੱਚ ਸੋਮਵਾਰ ਨੂੰ ਇੱਕ ਹੋਰ ਦਰਦਨਾਕ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਕੜੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ।

ਇਹ ਵੀ ਪੜ੍ਹੋ : ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (6 ਨਵੰਬਰ 2023)

ਹਾਦਸੇ ‘ਚ ਕਾਰ ‘ਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸਾ ਰਾਤ 3 ਵਜੇ ਵਾਪਰਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਸਤਲੁਜ ਦਰਿਆ ਚ ਡੁੱਬਣ ਕਾਰਨ 3 ਬੱਚਿਆਂ ਦੀ ਹੋਈ ਮੌਤ

ਇਸ ਤੋਂ ਪਹਿਲਾਂ ਐਤਵਾਰ ਨੂੰ ਮੋਗਾ ਦੇ ਅਜੀਤਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਬਾਰਾਤ ਫਾਜ਼ਿਲਕਾ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਿਹਾ ਸੀ। ਲਾੜੇ ਦੀ ਕਾਰ ਅਜੀਤਵਾਲ ਨੇੜੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ‘ਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ।

You May Also Like