ਪੰਜਾਬ ਸਰਕਾਰ ਵੱਲੋਂ 16 ਨਵੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡ੍ਹੀਗੜ੍ਹ, 9 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਗਿਆ ਦਿੱਤਾ ਹੈ । ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16 ਨਵੰਬਰ ਯਾਨੀ ਕਿ ਵੀਰਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕਲਯੁਗੀ ਪੁੱਤ ਦਾ ਕਾਰਾ, ਸਰੀਏ ਮਾਰ ਕੇ ਕੀਤਾ ਮਾਂ ਪਿਓ ਦਾ ਕਤਲ

ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

You May Also Like