ਗੁਰਦਾਸਪੁਰ, 14 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੱਜ ਫਿਰ ਇਕ ਵਾਰ ਪੰਜਾਬ ਵਿਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਅਸਲ ਵਿਚ ਕਸਬਾ ਫਤਿਹਗੜ੍ਹ ਚੂੜੀਆਂ ‘ਚ ਦਿਨ-ਦਿਹਾੜੇ ਕੁਝ ਅਣਪਛਾਤੇ ਨੌਜਵਾਨਾਂ ਨੇ 21 ਸਾਲਾ ਨੌਜਵਾਨ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੌਜਵਾਨ ਗੁਰਬੀਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜੋ : ਜ਼ੀਰਾ ਚ ਵਾਪਰੇ ਭਿਆਨਕ ਸੜਕ ਹਾਦਸੇ ਚ ਦੋ ਸਕੇ ਭਰਾਵਾਂ ਸਣੇ 12 ਸਾਲਾਂ ਬੱਚੀ ਦੀ ਮੌਤ
ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿੱਥੇ ਕੁਝ ਅਣਪਛਾਤੇ ਵਿਅਕਤੀ ਨੌਜਵਾਨ ਦੀ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ, ਜ਼ਖਮੀ ਗੁਰਬੀਰ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਗੁੰਡਾਗਰਦੀ ਸ਼ਰੇਆਮ ਹੋ ਰਹੀ ਹੈ। ਪੁਲਿਸ ਪ੍ਰਸ਼ਾਸਨ ਨੂੰ ਅਜਿਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ‘ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ।