ਚੰਡ੍ਹੀਗੜ੍ਹ, 15 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੋਹਾਲੀ ਵਿਚ ਸ਼ਰਾਬੀ ਟਿੱਪਰ ਚਾਲਕ ਨੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ ਹੈ। ਇਸ ਵਿੱਚ ਮਾਂ ਅਤੇ ਢਾਈ ਸਾਲ ਦੇ ਬੇਟੇ ਦੀ ਮੌਤ ਹੋ ਗਈ ਹੈ। ਜਦਕਿ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੈ। ਅਸਲ ਵਿਚ ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਵਿੱਚ ਇੱਕ ਟਿੱਪਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ‘ਚ ਬਾਈਕ ‘ਤੇ ਪਿੱਛੇ ਬੈਠੀ ਔਰਤ ਅਤੇ ਉਸ ਦੇ ਢਾਈ ਸਾਲ ਦੇ ਬੇਟੇ ਦੀ ਮੌਤ ਹੋ ਗਈ।
ਇਹ ਵੀ ਪੜੋ : ਹੁਸ਼ਿਆਰਪੁਰ ਚ ਦਰਦਨਾਕ ਸੜਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ
ਜਦਕਿ ਮੋਟਰਸਾਈਕਲ ਚਲਾ ਰਿਹਾ ਉਸ ਦਾ ਪਤੀ ਵਾਲ-ਵਾਲ ਬਚ ਗਿਆ। ਦੂਜੇ ਬਾਈਕ ‘ਤੇ ਆ ਰਹੇ ਮ੍ਰਿਤਕ ਔਰਤ ਦਾ ਪਿਤਾ ਵੀ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਸਿਮਰਨਜੀਤ ਕੌਰ (23 ਸਾਲ) ਅਤੇ ਹਨੀ (2.5 ਸਾਲ) ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖਮੀ ਹਰਪਾਲ ਸਿੰਘ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।