ਅੰਮ੍ਰਿਤਸਰ ‘ਚ ਅਣਪਛਾਤੇ ਵਿਅਕਤੀਆਂ ਨੇ ਆਪ ਆਗੂ ਦੇ ਭਰਾ ਨੂੰ ਮਾਰੀ ਗੋਲੀ

ਅੰਮ੍ਰਿਤਸਰ, 17 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ’ਚ ’ਆਪ’ ਆਗੂ ਦੇ ਭਰਾ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਵਿਅਕਤੀ ਦੇ ਪੱਟ ’ਤੇ ਗੋਲੀ ਲੱਗਣ ਕਾਰਨ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੀੜਤ ਧਿਰ ਨੇ ਸਾਬਕਾ ਕਾਂਗਰਸੀ ਕੌਂਸਲਰ ਤੇ ਉਸ ਦੇ ਪੁੱਤਰ ’ਤੇ ਗੋਲੀ ਚਲਾਉਣ ਦਾ ਦੋਸ਼ ਲਾਇਆ ਹੈ।

ਇਹ ਵੀ ਪੜੋ : 3 ਮਹੀਨੇ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਏ ਨੱਥੋਵਾਲ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਜਾਣਕਾਰੀ ਮੁਤਾਬਕ ਆਜ਼ਾਦ ਨਗਰ ’ਚ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਨੇਤਾ ਡਿੰਪਲ ਕੁਮਾਰ ਦੇ ਭਰਾ ਨੂੰ ਪੁਤਲੀ ਘਰ ’ਚ ਉਸ ਦੇ ਪੱਟ ’ਤੇ ਗੋਲੀ ਲੱਗੀ ਹੈ। ਗੋਲੀ ਲੱਗਣ ਕਾਰਨ ਉਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਦੂਜੇ ਪਾਸੇ ਸਾਬਕਾ ਕਾਂਗਰਸੀ ਕੌਂਸਲਰ ਸੁਰਿੰਦਰ ਚੌਧਰੀ ਅਤੇ ਉਸ ਦੇ ਪੁੱਤਰ ਨੂੰ ਗੋਲੀਬਾਰੀ ਮਾਮਲੇ ਵਿੱਚ ਦੋਸ਼ੀ ਦੱਸਿਆ ਜਾ ਰਿਹਾ ਹੈ।

ਇਹ ਵੀ ਪੜੋ : ਅੰਮ੍ਰਿਤਸਰ ਚ ਵੱਡੀ ਵਾਰਦਾਤ, ਅਣਪਛਾਤੇ ਹਮਲਾਵਰਾਂ ਵਲੋਂ ASI ਦਾ ਗੋਲੀਆਂ ਮਾਰ ਕੇ ਕਤਲ

ਦੱਸਿਆ ਜਾ ਰਿਹਾ ਹੈ ਕਿ ਸੀਵਰੇਜ ਦੀ ਸਫਾਈ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਸੁਰਿੰਦਰ ਚੌਧਰੀ ਸਫ਼ਾਈ ਮਸ਼ੀਨ ਨੂੰ ਕਿਸੇ ਹੋਰ ਇਲਾਕੇ ਵਿੱਚ ਭੇਜਣਾ ਚਾਹੁੰਦਾ ਸੀ। ਇਸ ਗੱਲ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ। ਵਿਵਾਦ ਇੰਨਾ ਵਧ ਗਿਆ ਕਿ ਗੋਲੀਬਾਰੀ ਤੱਕ ਪਹੁੰਚ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

You May Also Like