ਮੋਗਾ, 19 ਸਤੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੋਗਾ ਦੇ ਕਸਬਾ ਬਾਘਾ ਪੁਰਾਣਾ ਵਿਚ ਇਕ ਤੇਜ਼ ਰਫ਼ਤਾਰ ਇਨੋਵਾ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਜਿਸ ਕਾਰਨ ਪਿਓ-ਪੁੱਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨੋਵਾ ਚਾਲਕ ਕਾਰ ਮੌਕੇ ‘ਤੇ ਛੱਡ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਵਾਹਨ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮਨੀਲਾ ਚ ਜਲੰਧਰ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਰਦਾਰਾ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਨੇ ਮਾਮਲਾ ਦਰਜ ਕਰਵਾਇਆ ਹੈ ਕਿ ਉਸ ਦੇ ਭਰਾ ਗੁਰਚਰਨ ਸਿੰਘ (32) ਅਤੇ ਪਿਤਾ ਬਲਵੀਰ ਸਿੰਘ (58) ਨੇ ਡੀਲਕਸ ਮੋਟਰਸਾਈਕਲ ਖਰੀਦਿਆ ਸੀ। ਬਾਈਕ ‘ਤੇ ਫਰੀਦਕੋਟ ਜਾ ਰਹੇ ਸਨ। ਜਿਸ ਨੂੰ ਭਵਨੇਸ਼ ਪੁੱਤਰ ਪ੍ਰੇਮ ਕੁਮਾਰ ਵਾਸੀ ਫਰੀਦਕੋਟ ਚਲਾ ਰਿਹਾ ਸੀ। ਜਿਸ ਨੇ ਲਾਪਰਵਾਹੀ ਨਾਲ ਕਾਰ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਗੁਰਚਰਨ ਸਿੰਘ ਅਤੇ ਬਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਗੱਡੀ ਨੂੰ ਕਬਜ਼ੇ ‘ਚ ਲੈ ਲਿਆ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਥਾਣਾ ਬਾਘਾ ਪੁਰਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।