ਚੰਡ੍ਹੀਗੜ੍ਹ, 20 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਬਲਾਤਕਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਮੁੜ ਫਰਲੋ ਮਿਲ ਗਈ ਹੈ। ਹੁਣ ਉਹ 21 ਦਿਨਾਂ ਲਈ ਦੁਬਾਰਾ ਜੇਲ੍ਹ ਤੋਂ ਬਾਹਰ ਆਵੇਗਾ। ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਮਿਲੀ ਹੈ।
ਰਾਮ ਰਹੀਮ ਯੂਪੀ ਦੇ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ 21 ਦਿਨ ਬਿਤਾਏਗਾ। ਸੰਭਾਵਨਾ ਹੈ ਕਿ ਉਨ੍ਹਾਂ ਦਾ ਗੋਦ ਲਿਆ ਪੁੱਤਰ ਹਰੀਪ੍ਰੀਤ ਵੀ ਡੇਰਾ ਮੁਖੀ ਦੇ ਨਾਲ ਜਾਵੇਗਾ। ਫਰਲੋ ਮਿਲਣ ਤੋਂ ਬਾਅਦ ਉਨ੍ਹਾਂ ਦੇ ਸ਼ਰਧਾਲੂਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਉਨ੍ਹਾਂ ਦੇ ਆਸ਼ਰਮ ‘ਚ ਆਉਣ ਦੀਆਂ ਤਿਆਰੀਆਂ ਵੀ ਸ਼ੁਰੂ ਹੋ ਗਈਆਂ ਹਨ।