ਚੰਡ੍ਹੀਗੜ੍ਹ, 20 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ ਅੱਜ ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ ਕੀਤਾ ਹੈ। ਅੱਜ 3 ਕਮਿਸ਼ਨਰ ਤੇ 7 ਜ਼ਿਲ੍ਹਿਆਂ ਦੇ SSP’s ਦੀਆਂ ਬਦਲੀਆਂ ਕਰ ਦਿੱਤਾ ਹੈ। ਦੱਸ ਦਈਏ ਕਿ ਨੌਨਿਹਾਲ ਸਿੰਘ ਦਾ ਅੰਮ੍ਰਿਤਸਰ ਤੋਂ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਗੁਰਪ੍ਰੀਤ ਸਿੰਘ ਭੁੱਲਰ ਹੋਣਗੇ ਅੰਮ੍ਰਿਤਸਰ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਇਸੇ ਤਰ੍ਹਾਂ ਮਨਦੀਪ ਸਿੰਘ ਸਿੱਧੂ ਦਾ ਲੁਧਿਆਣਾ ਤੋਂ ਤਬਾਦਲਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ਕੁਲਦੀਪ ਚਾਹਲ ਹੋਣਗੇ ਲੁਧਿਆਣਾ ਦੇ ਨਵੇਂ ਪੁਲਿਸ ਕਮਿਸ਼ਨਰ ਹੋਣਗੇ। ਇਸ ਤੋਂ ਇਲਾਵਾ ਹਰਮਨਬੀਰ ਸਿੰਘ ਗਿੱਲ ਨੂੰ ਲਾਇਆ SSP ਬਠਿੰਡਾ ਲਾਇਆ ਹੈ। ਸਵਪਨ ਸ਼ਰਮਾ ਨੂੰ ਲਾਇਆ ਜਲੰਧਰ ਦਾ ਪੁਲਿਸ ਕਮਿਸ਼ਨਰ ਲਾਇਆ ਹੈ। ਵਿਵੇਕਸ਼ੀਲ ਸੋਨੀ ਮੋਗਾ ਦੇ ਨਵੇਂ SSP ਹੋਣਗੇ।
ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਦੇ ਕਮਿਸ਼ਨਰ ਸਮੇਤ 7 ਜ਼ਿਲ੍ਹਿਆਂ ਦੇ SSP’s ਦੇ ਤਬਾਦਲੇ
