ਸੁਲਤਾਨਪੁਰ ਲੋਧੀ, 23 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ ‘ਚ ਚੱਲ ਰਿਹਾ ਵਿਵਾਦ ਇੰਨ੍ਹਾ ਵੱਧ ਗਿਆ ਕਿ ਪੁਲਿਸ ਨੂੰ ਆਉਣਾ ਪਿਆ। ਮਿਲੀ ਜਾਣਕਾਰੀ ਅਨੁਸਾਰ ਹੁਣ ਪੁਲਿਸ ਅਤੇ ਨਿਹੰਗਾਂ ਵਿਚਾਲੇ ਮੁੱਠ.ਭੇੜ ਹੋਈ। ਜਿਸ ਵਿੱਚ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ।
ਝੜਪ ‘ਚ ਪੁਲਿਸ ਦੇ 3 ਮੁਲਾਜ਼ਮ ਜ਼ਖਮੀ ਵੀ ਹੋਏ ਹਨ। ਮਾਮਲਾ ਗੁਰਦੁਆਰਾ ਅਕਾਲ ਬੁੰਗਾ ਉਤੇ ਕਬਜ਼ੇ ਦਾ ਦੱਸਿਆ ਜਾ ਰਿਹਾ ਹੈ। ਨਿਹੰਗਾਂ ਨੇ ਪੁਲਿਸ ‘ਤੇ ਫਾਇਰਿੰਗ ਕੀਤੀ ਹੈ, ਜਿਸ ਕਾਰਨ ਇੱਕ ਪੁਲਿਸ ਕਾਂਸਟੇਬਲ ਦੀ ਮੌ.ਤ ਹੋ ਗਈ ਹੈ। ਜਵਾਬ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਹੈ। ਪੁਲਿਸ ਇਥੇ ਕੁਝ ਨਿਹੰਗਾਂ ਦੀ ਗ੍ਰਿਫ਼ਤਾਰੀ ਲਈ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤੀ ਦਿਖਾਈ। ਪੁਲਿਸ ਅਤੇ ਨਿਹੰਗਾਂ ਵਿਚਕਾਰ ਲੜਾਈ ਮਗਰੋਂ ਇਲਾਕੇ ‘ਚ ਤਣਾਅ ਹੈ। ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਇਸ ਹਮਲੇ ਵਿਚ ਕਿੰਨੇ ਲੋਕ ਸ਼ਾਮਲ ਹਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।