ਤਰਨਤਾਰਨ ਦੇ ਪਿੰਡ ਭੈਲ ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਤਰਨਤਾਰਨ, 25 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜ਼ਿਲ੍ਹਾ ਤਰਨਤਾਰਨ ਦੇ ਪਿੰਡ ਭੈਲ ਵਿਚ ਅੱਜ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਖੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ।

ਇਹ ਵੀ ਪੜੋ : ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (25 ਨਵੰਬਰ 2023)

ਮਿਲੀ ਜਾਣਕਾਰੀ ਮੁਤਾਬਕ ਲੜਕੀ ਦੇ ਡੀਜੇ ਪ੍ਰੋਗਰਾਮ ‘ਚ ਡੀਜੇ ‘ਤੇ ਭੰਗੜੇ ਪਾਉਂਦੇ ਸਮੇਂ ਦੇ ਨੌਜਵਾਨਾਂ ਨਾਲ ਝਗੜਾ ਹੋਇਆ ਸੀ, ਜਿਸ ਨੇ ਖੂਨੀ ਰੂਪ ਧਾਰ ਲਿਆ ਅਤੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਦੱਸ ਦੇਈਏ ਕਿ ਪੀੜਤ ਪਰਿਵਾਰ ਵਲੋਂ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

You May Also Like