SP ਗੁਰਵਿੰਦਰ ਸਿੰਘ ਸੰਘਾ ਸਸਪੈਂਡ, ਜਾਣੋ ਮਾਮਲਾ

ਚੰਡ੍ਹੀਗੜ੍ਹ, 25 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਹੋਈ ਸੁਰੱਖਿਆ ‘ਚ ਕੁਤਾਹੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵਲੋਂ ਡੀਜੀਪੀ ਦੀ ਰੀਪੋਰਟ ਤੋਂ ਬਾਅਦ ਤਤਕਾਲੀ ਐਸਪੀ ਆਪਰੇਸ਼ਨਜ਼ ਗੁਰਬਿੰਦਰ ਸਿੰਘ ਸੰਘਾ ਨੂੰ ਮੁਅੱਤਲ ਕਰ ਦਿਤਾ ਗਿਆ ਹੈ। ਇਸ ਸਬੰਧੀ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵਲੋਂ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਗੁਰਬਿੰਦਰ ਸੰਘਾ ਨੂੰ ਇਸ ਸਮੇਂ ਦੌਰਾਨ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਵਿਖੇ ਰੀਪੋਰਟ ਦੇਣ ਦੀ ਹਦਾਇਤ ਕੀਤੀ ਗਈ ਹੈ।

Photo

ਉਹ ਮਨਜ਼ੂਰੀ ਲਏ ਬਿਨਾਂ ਹੈੱਡਕੁਆਰਟਰ ਨਹੀਂ ਛੱਡ ਸਕਣਗੇ। ਦੱਸ ਦੇਈਏ ਕਿ ਐਸਪੀ ਸੰਘਾ ਇਸ ਸਮੇਂ ਬਠਿੰਡਾ ਵਿਚ ਐਸਪੀ ਸਨ। ਫਿਰੋਜ਼ਪੁਰ ਵਿਚ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਲਾਪਰਵਾਹੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਗਠਿਤ ਜਾਂਚ ਕਮੇਟੀ ਦੀ ਰੀਪੋਰਟ ਵਿਚ ਤਤਕਾਲੀ ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੂੰ ਵੀ ਮੁਲਜ਼ਮ ਨਾਮਜ਼ਦ ਕੀਤਾ ਗਿਆ ਸੀ। ਕਮੇਟੀ ਨੇ ਅੱਠ ਮਹੀਨੇ ਪਹਿਲਾਂ ਅਗਸਤ 2022 ਵਿਚ ਇਹ ਰੀਪੋਰਟ ਸੁਪਰੀਮ ਕੋਰਟ ਅਤੇ ਸਰਕਾਰ ਨੂੰ ਸੌਂਪੀ ਸੀ। ਇਸ ਰੀਪੋਰਟ ਦੇ ਆਧਾਰ ‘ਤੇ ਕੇਂਦਰ ਨੇ ਸਤੰਬਰ 2022 ‘ਚ ਪੰਜਾਬ ਸਰਕਾਰ ਨੂੰ ਦੋਸ਼ੀ ਅਧਿਕਾਰੀਆਂ ਵਿਰੁਧ ਕਾਰਵਾਈ ਕਰਨ ਲਈ ਪੱਤਰ ਲਿਖਿਆ ਸੀ। ਇਸ ਤੋਂ ਪਹਿਲਾਂ ਇਸ ਸਾਰੀ ਘਟਨਾ ਲਈ ਐਸਐਸਪੀ ਹਰਮਨਦੀਪ ਹੰਸ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ।

You May Also Like