ਅੰਮ੍ਰਿਤਸਰ ਦੇ ਸਰਹੱਦੀ ਪਿੰਡ ਚੱਕ ਅੱਲ੍ਹਾ ਬਖਸ਼ ਦੇ ਖੇਤਾਂ ‘ਚੋਂ ਅਸਲੇ ਸਮੇਤ ਕਰੋੜਾਂ ਦੀ ਹੈਰੋਇਨ ਬਰਾਮਦ

ਅੰਮ੍ਰਿਤਸਰ, 26 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸੀਮਾ ਸੁਰੱਖਿਆ ਬਲ (BSF) ਨੇ ਇਕ ਵਾਰ ਫਿਰ ਪਾਕਿਸਤਾਨ ਦੀ ਨਾਪਾਕ ਹਰਕਤ ਨਾਕਾਮ ਕਰ ਦਿਤੀ ਹੈ। ਬੀਐਸਐਫ ਨੇ ਚੜ੍ਹਦੀ ਸਵੇਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਚੱਕ ਅੱਲ੍ਹਾ ਬਖਸ਼ ਦੇ ਖੇਤਾਂ ‘ਚੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿਚ ਹੈ।

ਇਹ ਵੀ ਪੜ੍ਹੋ : ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (26 ਨਵੰਬਰ 2023)

ਬੀਐਸਐਫ ਨੇ ਇੱਕ ਪਿਸਤੌਲ, ਦੋ ਮੈਗਜ਼ੀਨ ਅਤੇ 20 ਰੌਂਦ ਵੀ ਬਰਾਮਦ ਕੀਤੇ ਹਨ। ਦਰਅਸਲ ਬੀਐਸਐਫ ਨੂੰ ਇਸ ਪਿੰਡ ਵਿੱਚ ਡਰੋਨ ਗਤੀਵਿਧੀ ਦੀ ਸੂਚਨਾ ਮਿਲੀ ਸੀ। ਇਸ ਗੱਲ ਦੀ ਸੰਭਾਵਨਾ ਸੀ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਇੱਥੇ ਕੁਝ ਭੇਜਿਆ ਗਿਆ। ਬੀਐਸਐਫ ਨੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਖੇਤਾਂ ਵਿੱਚ ਪਿਆ ਇੱਕ ਵੱਡਾ ਪੈਕਟ ਬਰਾਮਦ ਹੋਇਆ। ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਪੰਜ ਛੋਟੇ ਪੈਕੇਟ ਨਿਕਲੇ। ਇਨ੍ਹਾਂ ਛੋਟੇ ਪੈਕਟਾਂ ਵਿਚ 5 ਕਿਲੋ 240 ਗ੍ਰਾਮ ਹੈਰੋਇਨ ਦੇ ਨਾਲ-ਨਾਲ ਇਕ ਇਟਾਲੀਅਨ ਪਿਸਤੌਲ, ਦੋ ਮੈਗਜ਼ੀਨ ਅਤੇ 20 ਰੌਂਦ ਬਰਾਮਦ ਹੋਏ ਹਨ।

You May Also Like