ਪੰਜਾਬ ਸਰਕਾਰ ਵੱਲੋਂ ਜਨਤਾ ਨਾਲ ਕੀਤਾ ਹਰ ਇੱਕ ਵਾਅਦਾ ਜਲਦੀ ਪੂਰਾ ਕੀਤਾ ਜਾਵੇਗਾ – ਕਰਨ ਢਿੱਲੋਂ ਨਿੱਝਰ

ਮਮਦੋਟ 28 ਨਵੰਬਰ (ਲਛਮਣ ਸਿੰਘ ਸੰਧੂ) – ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਜੋ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸੀ ਉਹ ਇੱਕ ਇੱਕ ਕਰਕੇ ਪੂਰੇ ਕੀਤੇ ਜਾਣਗੇ ਬਹੁਤ ਸਾਰੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਬਾਕੀ ਦੇ ਵੀ ਜਲਦੀ ਪੂਰੇ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਆਪਣੀ ਕਹਿਣੀ ਅਤੇ ਕਰਨੀ ਦੇ ਸਮਰੱਥ ਹਨ।

ਇਹ ਵੀ ਪੜੋ : ਵਿਜੀਲੈਂਸ ਨੇ ASI ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਗੁਰੂ ਹਰਸਹਾਏ ਤੋ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨ ਢਿੱਲੋਂ ਨਿੱਝਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ ਉਹਨਾਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸਾਰੇ ਵਿਧਾਇਕਾਂ ਤੋ ਉਹਨਾਂ ਦੇ ਹਲਕੇ ਦੀਆਂ ਮੰਗਾਂ ਸਬੰਧੀ ਸਾਰੀ ਜਾਣਕਾਰੀ ਹਾਸਲ ਕਰ ਲਈ ਹੈ।

ਇਹ ਵੀ ਪੜੋ : ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (28 ਨਵੰਬਰ 2023)

ਅਤੇ ਜਲਦੀ ਹੀ ਮੁੱਖ ਮੰਤਰੀ ਹਰ ਵਿਧਾਨ ਸਭਾ ਹਲਕੇ ਵਿੱਚ ਆਪਣਾ ਪ੍ਰੋਗਰਾਮ ਰੱਖ ਕਿ ਹਲਕੇ ਦੀਆਂ ਮੰਗਾਂ ਪੂਰੀਆਂ ਕਰਨਗੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਗੁਰੂ ਹਰਸਹਾਏ ਦੇ ਵਿਧਾਇਕ ਪੜ੍ਹੇ ਲਿਖੇ ਅਤੇ ਤਜਰਬੇਕਾਰ ਵਿਅਕਤੀ ਹਨ ਜੋ ਆਪਣੇ ਹਲਕੇ ਦੇ ਹਰ ਇੱਕ ਵਿਅਕਤੀ ਦੀ ਸਮੱਸਿਆਂ ਸਬੰਧੀ ਜਾਣੂ ਹਨ ਜੋ ਗੁਰੂ ਹਰਸਹਾਏ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਨਾਲ ਲਗਾਤਾਰ ਸੰਪਰਕ ਵਿੱਚ ਹਨ।

You May Also Like