ਕੈਨੇਡਾ ਚ ਦਿੜ੍ਹਬਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਦਿੜ੍ਹਬਾ, 28 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕੈਨੇਡਾ ਵਿਚ ਪੰਜਾਬੀਆਂ ਦੀਆਂ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬੀ ਵਿਦੇਸ਼ ਵਿਚ ਜਾ ਕੇ ਕਿਸੇ ਨਾ ਕਿਸੇ ਮੰਦਭਾਗੀ ਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ। ਅਜਿਹਾ ਹੀ ਇਕ ਦਰਦਨਾਕ ਹਾਦਸਾ ਦਿੜ੍ਹਬਾ ਦੇ ਨੌਜਵਾਨ ਨਾਲ ਵਾਪਰਿਆ ਜਿਸ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ : ਟਰੇਨ ਦੀ ਲਪੇਟ ਆਏ ਪਿਓ-ਪੁੱਤ, ਦੋਵਾਂ ਦੀ ਹੋਈ ਦਰਦਨਾਕ ਮੌਤ

ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਉਮਰ 28 ਸਾਲ ਵਜੋਂ ਹੋਈ ਹੈ। ਮ੍ਰਿਤਕ ਦੇ ਮਾਪਿਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਲਗਭਗ 5 ਸਾਲ ਪਹਿਲਾਂ ਆਪਣੀ ਪਤਨੀ ਕੋਲ ਕੈਨੇਡਾ ਗਿਆ ਸੀ ਤੇ ਮਨਪ੍ਰੀਤ ਸਿੰਘ ਦੇ ਮਾਤਾ-ਪਿਤਾ ਵੀ ਪਿਛਲੇ ਸਾਢੇ 5 ਮਹੀਨੇ ਤੋਂ ਆਪਣੇ ਨੂੰਹ ਤੇ ਪੁੱਤ ਨਾਲ ਕੈਨੇਡਾ ਵਿਚ ਹੀ ਰਹਿ ਰਹੇ ਸਨ। ਜਿਵੇਂ ਹੀ ਅੱਜ ਘਰ ਪਹੁੰਚੇ ਤਾਂ ਮਨਪ੍ਰੀਤ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਦਾ ਫੋਨ ਆਇਆ ਜਿਸ ਵਿਚ ਉਸ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ।

ਮਨਪ੍ਰੀਤ ਸਿੰਘ ਦੇ ਪਿਤਾ ਰਿਟਾਇਰਡ ਪੁਲਿਸ ਅਫਸਰ ਹਨ। ਮਨਪ੍ਰੀਤ ਸਿੰਘ ਕੈਨੇਡਾ ਦੇ ਐਡਮੈਂਟਨ ਸ਼ਹਿਰ ਵਿਚ ਰਹਿ ਰਿਹਾ ਸੀ। ਮਨਪ੍ਰੀਤ ਸਿੰਘ ਦੀ ਇਸ ਬੇਵਕਤੀ ਮੌਤ ਨਾਲ ਪੂਰਾ ਪਰਿਵਾਰ ਸਦਮੇ ਵਿਚ ਹੈ ਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

You May Also Like