ਲੁਧਿਆਣਾ, 29 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਲੁਧਿਆਣਾ ਵਿਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ।ਇਹ ਫਾਇਰਿੰਗ ਕਾਰੋਬਾਰੀ ਸੰਭਵ ਜੈਨ ਦੇ ਕਿਡਨੈਪ ਮਾਮਲੇ ਵਿਚ ਫਰਾਰ ਚੱਲ ਰਹੇ 2 ਬਦਮਾਸ਼ਾਂ ਤੇ ਪੁਲਿਸ ਵਿਚ ਹੋਈ। ਸੂਤਰਾਂ ਮੁਤਾਬਕ ਦੋਵੇਂ ਬਦਮਾਸ਼ ਇਸ ਐਨਕਾਊਂਟਰ ਵਿਚ ਮਾਰੇ ਗਏ ਹਨ। ਨਾਲ ਹੀ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।
ਇਹ ਵੀ ਪੜ੍ਹੋ : ਵਿਜੀਲੈਂਸ ਨੇ ਹੁਸ਼ਿਆਰਪੁਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਨੂੰ 25 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਇਹ ਐਨਕਾਊਂਟਰ ਸ਼ਾਮ 5.50 ਵਜੇ ਦੋਰਾਹਾ ਨੇੜੇ ਹੋਇਆ ਹੈ। ਮਰਨ ਵਾਲੇ ਗੈਂਗਸਟਰਾਂ ਦੀ ਪਛਾਣ ਸੰਜੀਵ ਉਰਪ ਸੰਜੂ ਬ੍ਰਾਹਮਣ ਤੇ ਸ਼ੁਭਮ ਗੋਪੀ ਵਜੋਂ ਹੋਈ ਹੈ।ਕਾਰੋਬਾਰੀ ਕਿਡਨੈਪ ਮਾਮਲੇ ਵਿਚ ਪੁਲਿਸ ਨੇ ਛਾਪੇਮਾਰੀ ਕੀਤੀ ਸੀ।
ਇਥੇ ਭੱਜ ਰਹੇ ਬਦਮਾਸ਼ਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਸੂਤਰਾਂ ਮੁਤਾਬਕ ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿਚ ਬਦਮਾਸ਼ਾਂ ‘ਤੇ ਫਾਇਰਿੰਗ ਕੀਤੀ। ਐਨਕਾਊਂਟਰ ਦੀ ਸੂਚਨਾ ਮਿਲਣ ‘ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਹਿਲ ਵੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ।