ਚੰਡ੍ਹੀਗੜ੍ਹ, 30 ਨਵੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ‘ਚ ਤੜਕੇ ਸਵੇਰ ਤੋਂ ਹੀ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਰਿਹਾ ਹੈ । ਇਸ ਦੌਰਾਨ ਕਈ ਥਾਵਾਂ ‘ਤੇ ਬਿਜਲੀ ਦੇ ਨਾਲ-ਨਾਲ ਬੱਦਲ ਵੀ ਗਰਜ ਰਹੇ ਹਨ। ਮੌਸਮ ਵਿਭਾਗ ਵਲੋਂ ਕਈ ਇਲਾਕਿਆਂ ਵਿਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜੋ : ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (30 ਨਵੰਬਰ 2023)
ਮੌਸਮ ਵਿਭਾਗ ਵਜੋਂ ਸਾਂਝੀ ਕੀਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਸੰਗਰੂਰ, ਧੂਰੀ, ਮਲੇਰਕੋਟਲਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਿਹਗੜ੍ਹ ਸਾਹਿਬ, ਅਮਲੋਹ, ਮੁਹਾਲੀ, ਬੱਸੀ ਪਠਾਣਾ, ਖੰਨਾ, ਪਾਇਲ, ਖਰੜ, ਖਮਾਣੋਂ, ਲੁਧਿਆਣਾ ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਬਲਾਚੌਰ, ਸ਼ਾਹਕੋਟ, ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਰਾਏਕੋਟ, ਜਗਰਾਉਂ, ਲੁਧਿਆਣਾ ਪੱਛਮੀ, ਫਿਲੌਰ, ਨਕੋਦਰ, ਫਗਵਾੜਾ, ਜਲੰਧਰ 1, ਕਪੂਰਥਲਾ, ਜਲੰਧਰ 2, ਨਵਾਂਸ਼ਹਿਰ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਨੰਗਲ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ 2, ਅੰਮ੍ਰਿਤਸਰ 1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ, ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।