ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਖਿਲਾਫ਼ ਕੇਸ ਦਰਜ, ਜਾਣੋ ਮਾਮਲਾ

ਫ਼ਿਰੋਜ਼ਪੁਰ, 3 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਫ਼ਿਰੋਜ਼ਪੁਰ ‘ਚ ਸਰਕਾਰੀ ਸਕੂਲਾਂ ਦੀ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਦੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਗੁਰੂਹਰਸਹਾਏ ਪੁਲਿਸ ਨੇ ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਲੇਖਾ ਵਿਭਾਗ ਦਾ ਇੱਕ ਕਲਰਕ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾ ਕਰਦਾ ਸੀ।

ਇਹ ਵੀ ਪੜ੍ਹੋ : ਮੰਦਭਾਗੀ ਖਬਰ: ਮਜੀਠਾ ਦੇ ਪਿੰਡ ਬੁਲਾਰਾ ਦੇ 22 ਸਾਲਾ ਨੌਜਵਾਨ ਦੀ ਇੰਗਲੈਂਡ ਚ ਮੌਤ, 20 ਦਿਨ ਪਹਿਲਾਂ ਗਿਆ ਸੀ ਵਿਦੇਸ਼

ਪੁਲਿਸ ਮੁਤਾਬਕ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੇਖਾ ਵਿਭਾਗ ਦੇ ਕਰਮਚਾਰੀ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾ ਦਿੰਦੇ ਸਨ।

ਇਹ ਵੀ ਪੜ੍ਹੋ : ਕਪੂਰਥਲਾ ਵਿੱਚ ਭੇਤਭਰੇ ਹਾਲਾਤ ਚ ਵਿਅਕਤੀ ਦੀ ਮਿਲੀ ਲਾਸ਼

ਸਕੂਲਾਂ ਵਿੱਚ ਗਰਾਂਟਾਂ ਨਹੀਂ ਵੰਡੀਆਂ ਗਈਆਂ ਅਤੇ ਅਜਿਹਾ ਕਰਕੇ 1 ਕਰੋੜ 51 ਲੱਖ ਰੁਪਏ ਦਾ ਗਬਨ ਕੀਤਾ ਗਿਆ। ਪਹਿਲਾਂ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿੱਚ ਵਿਭਾਗੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ, ਲੇਖਾ ਵਿਭਾਗ ਦੇ ਕਲਰਕ ਚਰਨਜੀਤ ਸਿੰਘ, ਮਹਿੰਦਰ ਸਿੰਘ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

You May Also Like