ਸਮਰਾਲਾ ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਸਮਰਾਲਾ, 4 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਹਲਕਾ ਸਮਰਾਲਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਢਿੱਲਵਾਂ ਦੇ ਕੋਲ ਸੜਕ ਹਾ.ਦਸੇ ਵਿੱਚ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ । ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸ਼ਖਸ ਦੀ ਪਛਾਣ ਪਿੰਡ ਬੌਂਦਲ ਦੇ 34 ਸਾਲਾ ਜਸਬੀਰ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨਿੱਕਾ ਨੇ ਦੱਸਿਆ ਕਿ ਜਦੋਂ ਜਸਬੀਰ ਸਿੰਘ ਕਿਸੇ ਬਿਲਡਿੰਗ ਦਾ ਲੈਂਟਰ ਪਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸ਼ਾਮ 7 ਵਜੇ ਦੇ ਕਰੀਬ ਸੜਕ ਦੇ ਵਿਚਾਲੇ ਖੜ੍ਹੇ ਟਰੱਕ ਦੀ ਚਪੇਟ ਵਿੱਚ ਆ ਗਿਆ। ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ। ਉਸਨੇ ਦੱਸਿਆ ਕਿ ਮ੍ਰਿਤਕ ਇੱਕ ਸਾਲ ਦੀ ਮਾਸੂਮ ਬੱਚੀ ਦਾ ਪਿਓ ਸੀ। ਮ੍ਰਿਤਕ ਦੇ ਪਰਿਵਾਰ ਵੱਲੋਂ ਫਰਾਰ ਟਰੱਕ ਡਰਾਈਵਰ ਨੂੰ ‘ਤੇ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਪਟਵਾਰੀ ਨੂੰ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਸਬੰਧੀ ਸਰਕਾਰੀ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਇੱਕ ਅਣਪਛਾਤੀ ਮ੍ਰਿਤਕ ਦੇਹ ਸਿਵਲ ਹਸਪਤਾਲ ਲਿਆਂਦੀ ਗਈ ਸੀ, ਜਿਸ ਦੀ ਪਿੰਡ ਢਿੱਲਵਾਂ ਦੇ ਕੋਲ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ । ਜਿਸ ਤੋਂ ਬਾਅਦ ਜਾਂਚ ਵਿੱਚ ਪਤਾ ਲੱਗਿਆ ਕਿ ਮ੍ਰਿਤਕ ਦੇਹ ਦੀ ਪਛਾਣ ਜਸਬੀਰ ਸਿੰਘ ਪਿੰਡ ਬੌਂਦਲ ਦੀ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਦੇਹ ਨੂੰ ਮ੍ਰਿਤਕ ਦੇ ਘਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ।

You May Also Like