ਪਠਾਨਕੋਟ ’ਚ ਗ਼ੈਰ-ਕਾਨੂੰਨੀ ਨਾਜਾਇਜ਼ ਮਾਈਨਿੰਗ ਵਿਰੁੱਧ ਪੁਲਿਸ ਦੀ ਕਾਰਵਾਈ, 7 ਲੋਕਾਂ ਨੂੰ ਕੀਤਾ ਗ੍ਰਿਫਤਾਰ

ਪਠਾਨਕੋਟ, 4 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪਠਾਨਕੋਟ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ 7 ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਕ੍ਰਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ 4 ਟਿੱਪਰਾਂ, ਇਕ ਜੇਸੀਬੀ ਮਸ਼ੀਨ ਸਣੇ ਬਜਰੀ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ। ਥਾਣਾ ਮਾਮੂਨ ਤੇ ਥਾਣਾ ਨੰਗਲ ਭੂਰ ਵਿਚ 2 ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ।

Government of Punjab on X: "Health and Family Welfare Minister Chetan Singh Jauramajra said that in order to promote normal deliveries instead of deliveries through Caesarean section, Health Department has set the

ਖਣਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਖਣਨ ਦਾ ਪਤਾ ਲੱਗਦੇ ਹੀ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਦੀ ਸਫਲ ਕਾਰਵਾਈ ਅਧੀਨ 2 ਵੱਖ-ਵੱਖ ਥਾਵਾਂ ‘ਤੇ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਨੰਗਲ ਭੂਰ ਦੀ ਮਹਿਲਾ ਐੱਸਐੱਚਓ ਦੀ ਟੀਮ ਨੇ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ।

ਇਹ ਵੀ ਪੜ੍ਹੋ : ਬਠਿੰਡਾ ਚ ਪੁਲਸ ਮੁਲਾਜ਼ਮ ਅਤੇ ਉਸ ਦੀ ਪਤਨੀ ਦਾ ਕਤਲ

ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੋਈ ਹੈ। ਅੱਗੇ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ। ਗੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ।

You May Also Like