ਜੰਡਿਆਲਾ ਗੁਰੂ, 6 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜੰਡਿਆਲਾ ਗੁਰੂ ਦੇ ਘਾਹ ਮੰਡੀ ਚੌਕ ਨੇੜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਾਹਮਣੇ ਇਕ ਸਬਜ਼ੀ ਵਿਕਰੇਤਾ ਲਛਮਣ ਦਾਸ ਅਤੇ ਉਸ ਦੇ ਬੇਟੇ ਚਮਲ ਲਾਲ ‘ਤੇ ਦੇਰ ਸ਼ਾਮ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਸਬਜ਼ੀ ਵਿਕਰੇਤਾ ਲਛਮਣ ਦਾਸ ਦੀ ਮੌਤ ਹੋ ਗਈ ਜਦਕਿ ਉਸ ਦੇ ਬੇਟੇ ਨੂੰ ਜ਼ਖ਼ਮੀ ਹਾਸਲ ਵਿਚ ਹਸਪਤਾਲ ਭਰਤੀ ਕਰਵਾਇਆ ਗਿਆ।
ਇਹ ਵੀ ਖਬਰ ਪੜੋ : ਵਿਜੀਲੈਂਸ ਨੇ ਪਟਵਾਰੀ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਮਿਲੀ ਜਾਣਕਾਰੀ ਅਨੁਸਰ ਇਥੇ ਸਬਜ਼ੀ ਦੀ ਦੁਕਾਨ ਕਰਦੇ ਪਿਓ-ਪੁੱਤ ਉਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿਤਾ। ਹਮਲਾਵਰਾਂ ਦਾ ਵਿਰੋਧ ਕਰਦਿਆਂ ਦੋਹਾਂ ਨੂੰ ਗੋਲੀ ਲੱਗੀ, ਜਿਸ ਕਾਰਨ ਲਛਮਣ ਦਾਸ ਦੀ ਮੌਤ ਹੋ ਗਈ। ਪੁਲਿਸ ਨੇ ਦਸਿਆ ਕਿ ਚਮਨ ਲਾਲ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਚਮਨ ਲਾਲ ਨੇ ਮੁਲਜ਼ਮਾਂ ਦੀ ਪਛਾਣ ਵੀ ਦੱਸ ਦਿਤੀ ਹੈ। ਚੌਕੀ ਇੰਚਾਰਜ ਤੇਜਿੰਦਰ ਸਿੰਘ ਨੇ ਦਸਿਆ ਇਹ ਘਟਨਾ ਅਪਸੀ ਰੰਜਿਸ਼ ਕਾਰਨ ਵਾਪਰੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।