ਅੰਮ੍ਰਿਤਸਰ, 7 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸਕੂਲ ਆਫ ਐਮੀਨੈਂਸ ਛੇਹਰਟਾ ਅੰਮ੍ਰਿਤਸਰ ਵਿਖੇ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਐਨਸੀਸੀ ਟੀਮ ਨੇ ਹਥਿਆਰਬੰਦ ਸੈਨਾਵਾਂ ਦੇ ਸ਼ਹੀਦਾਂ ਦੀ ਯਾਦ ਵਿੱਚ ਸਲਾਮੀ ਦਿੱਤੀ। ਸਕੂਲ ਦੀ ਪ੍ਰਿੰਸੀਪਲ ਮਨਮੀਤ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਇਕਜੁੱਟਤਾ ਦਿਖਾਉਣ ਦਾ ਦਿਨ ਹੈ।
ਉਨ੍ਹਾਂ ਕਿਹਾ ਕਿ ਅਸੀਂ ਇਹ ਦਿਨ ਉਨ੍ਹਾਂ ਸੈਨਿਕਾਂ ਦੀ ਯਾਦ ਵਿੱਚ ਮਨਾਉਂਦੇ ਹਾਂ ਜਿਨ੍ਹਾਂ ਨੇ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਸਾਡੀ ਸਰਕਾਰ ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰਦੀ ਹੈ। ਪਰ ਇਹ ਵੀ ਸਾਡਾ ਫਰਜ਼ ਹੈ ਕਿ ਅਸੀਂ ਕੁਝ ਪੈਸੇ ਇਕੱਠੇ ਕਰਕੇ ਉਨ੍ਹਾਂ ਨੂੰ ਭੇਜੀਏ। ਇਸ ਮੌਕੇ ਸਕੂਲ ਦੇ ਐਨਸੀਸੀ ਅਫ਼ਸਰ ਰਾਕੇਸ਼ ਸਿੰਘ, ਐਨਸੀਸੀ ਅਫ਼ਸਰ ਇੰਜਨੀਅਰ ਰਵੀ ਕੁਮਾਰ ਆਦਿ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਦੀ ਵਧਾਈ ਦਿੱਤੀ।