ਨਵਾਂਸ਼ਹਿਰ, 10 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਧੀਨ ਆਉਂਦੇ ਪਿੰਡ ਖਾਸਾ ਦੇ 2 ਨੌਜਵਾਨਾਂ ਤੇ ਇਕ ਬਜ਼ੁਰਗ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਇਹ ਵੀ ਖਬਰ ਪੜੋ : ਮਾਨਸਾ ਚ ਥਾਰ ਅਤੇ ਵਿਆਹ ਵਾਲੀ ਕਾਰ ਦੀ ਹੋਈ ਭਿਆਨਕ ਟੱਕਰ
ਪਿੰਡ ਵਾਸੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੀਤ ਸਿੰਘ ਪੁੱਤਰ ਕੁਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਮੁਖਤਾਰ ਸਿੰਘ, ਪਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਜੋ ਕਿ ਕਿਸੇ ਨਿੱਜੀ ਕੰਮ ਲਈ ਕਾਰ ’ਚ ਸਵਾਰ ਹੋ ਕੇ ਚੰਡੀਗੜ੍ਹ ਗਏ ਸਨ ਅਤੇ ਵਾਪਸੀ ਦੌਰਾਨ ਤਕਰੀਬਨ ਰਾਤ 9 ਵਜੇ ਦੇ ਕਰੀਬ ਨਵਾਂਸ਼ਹਿਰ ਦੇ ਕੋਲ ਪਰਾਲੀ ਦੀ ਟਰਾਲੀ ਨਾਲ ਟੱਕਰ ਹੋਣ ’ਤੇ ਭਿਆਨਕ ਸੜਕ ਹਾਦਸੇ ਵਿਚ ਇਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਦੇਹਾਂ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕੀਤੀਆਂ ਜਾਣਗੀਆਂ। ਇਸ ਹਾਦਸੇ ਨਾਲ ਪਿੰਡ ਤੇ ਇਲਾਕਾ ਵਾਸੀਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।