ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 13 ਪਿਸਤੌਲਾਂ ਅਤੇ 3 ਕਿੱਲੋ ਹੈਰੋਇਨ ਸਮੇਤ 5 ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 12 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸਰਹੱਦ ’ਤੇ ਤਸਕਰੀ ਕਰਨ ਵਾਲਿਆਂ ਨੂੰ ਪੰਜਾਬ ਪੁਲਸ ਨੇ ਵੱਡਾ ਝਟਕਾ ਦਿੰਦਿਆਂ 4 ਨਸ਼ਾ ਤਸਕਰਾਂ ਅਤੇ ਇਕ ਅਸਲਾ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਪੁਲਸ ਨੇ 3 ਕਿੱਲੋ ਹੈਰੋਇਨ (ਜਿਸ ਦੀ ਕੀਮਤ ਕਰੋੜਾਂ ਵਿਚ ਹੈ), 9 ਲੱਖ ਦੀ ਡਰੱਗ ਮਨੀ ਅਤੇ 13 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਖਬਰ ਪੜੋ : ਰਿਸ਼ਵਤ ਲੈਣ ਦੇ ਦੋਸ਼ ਚ ਫ਼ਿਰੋਜ਼ਪੁਰ ਦਾ ਡੀ.ਐਸ.ਪੀ ਗ੍ਰਿਫਤਾਰ

ਇਸ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਤਸਕਰੀ ਨੈੱਟਵਰਕ ਅਤੇ ਅੰਤਰਰਾਜੀ ਹਥਿਆਰ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 4 ਨਸ਼ਾ ਤਸਕਰਾਂ, 1 ਹਥਿਆਰਾਂ ਦੇ ਤਸਕਰ ਨੂੰ ਗ੍ਰਿਫ਼ਤਾਰ ਕਰਕੇ 3 ਕਿਲੋ ਹੈਰੋਇਨ, 9 ਲੱਖ ਰੁਪਏ ਡਰੱਗ ਮਨੀ ਅਤੇ ਵੱਡੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਹਨ। ਮੱਧ ਪ੍ਰਦੇਸ਼ ਤੋਂ ਚੱਲਣ ਵਾਲੇ ਨਾਜਾਇਜ਼ ਹਥਿਆਰ ਤਸਕਰੀ ਦੇ ਮਡਿਊਲ ਦਾ ਪਰਦਾਫਾਸ਼ ਕਰਦਿਆਂ 13 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ।

ਡੀ. ਜੀ. ਪੀ. ਨੇ ਦੱਸਿਆ ਕਿ ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਪਿੱਛੋਂ ਲਿੰਕ ਕਿਹੜੇ ਲੋਕਾਂ ਨਾਲ ਹਨ ਅਤੇ ਅੱਗੇ ਹਥਿਆਰਾਂ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ।

You May Also Like