ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਚੰਡ੍ਹੀਗੜ੍ਹ, 13 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਇਹ ਵੀ ਖਬਰ ਪੜੋ : ਜ਼ੀਰਕਪੁਰ ਚ ਪੁਲਿਸ ਨੇ ਗੈਂਗਸਟਰ ਜੱਸਾ ਹੈਬੋਵਾਲੀਆ ਦਾ ਕੀਤਾ ਐਨਕਾਊਂਟਰ

ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

You May Also Like