ਕਪੂਰਥਲਾ ਦੇ ਨੌਜਵਾਨ ਦੀ ਆਸਟ੍ਰੇਲੀਆ ਚ ਸੜਕ ਹਾਦਸੇ ਦੌਰਾਨ ਮੌਤ

ਕਪੂਰਥਲਾ, 13 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਮਾਰੇ ਜਾਣ ਦਾ ਅੰਕੜਾ ਘਟਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ ਜਿਸ ਵਿਚ ਕਿਸੇ ਪੰਜਾਬੀ ਨੌਜਵਾਨ ਦੇ ਮਾਰੇ ਜਾਣ ਦਾ ਪਤਾ ਲੱਗਦਾ ਹੈ। ਇਨ੍ਹਾਂ ਹਾਦਸਿਆਂ ਨਾਲ ਪਰਿਵਾਰ ਦਾ ਪਰਿਵਾਰ ਉਜੜ ਜਾਂਦਾ ਹੈ। ਅਜਿਹਾ ਹੀ ਇਕ ਹਾਦਸਾ ਕਪੂਰਥਲਾ ਦੇ ਨੌਜਵਾਨ ਨਾਲ ਵਾਪਰਿਆ ਜਿਸ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

ਇਹ ਵੀ ਖਬਰ ਪੜੋ : ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਕਪੂਰਥਲਾ ਦੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਵਿਚ ਮੌਤ ਹੋ ਗਈ। 12 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਉਹ ਵਿਦੇਸ਼ ਗਿਆ ਸੀ। ਮ੍ਰਿਤਕ ਦੀ ਪਛਾਣ ਪਟੇਲ ਨਗਰ ਵਾਸੀ ਰਮਨਦੀਪ ਘੁੰਮਣ ਵਜੋਂ ਹੋਈ ਹੈ। ਮ੍ਰਿਤਕ ਰਮਨਦੀਪ ਘੁੰਮਣ ਦੇ ਭਰਾ ਪ੍ਰਭੂ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਦਾ ਵੱਡਾ ਭਰਾ ਪਿਛਲੇ 12 ਸਾਲਾਂ ਤੋਂ ਆਸਟ੍ਰੇਲੀਆ ਵਿਚ ਰਹਿ ਰਿਹਾ ਸੀ ਜਿਸ ਦਾ ਬੀਤੀ ਰਾਤ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਕਾਰ ਦਾ ਐਕਸੀਡੈਂਟ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ।

You May Also Like