ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਸੜਕ ਹਾਦਸਾ, ਹਾਦਸੇ ਚ 5 ਸਾਲਾਂ ਮਾਸੂਮ ਦੀ ਹੋਈ ਮੌਤ

ਸੁਲਤਾਨਪੁਰ ਲੋਧੀ, 14 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ ਦੇ ਪਿੰਡ ਝੱਲ ਲੇਈਵਾਲਾ ਨੇੜੇ ਇਨੋਵਾ ਅਤੇ ਸਵਿਫਟ ਕਾਰ ਦੀ ਟੱਕਰ ਹੋ ਗਈ, ਜਿਸ ‘ਚ 5 ਲੋਕ ਗੰਭੀਰ ਜ਼ਖਮੀ ਹੋ ਗਏ। ਜਦਕਿ ਇਸ ਹਾਦਸੇ ‘ਚ 5 ਸਾਲ ਦੀ ਬੱਚੀ ਦੀ ਵੀ ਮੌਤ ਹੋ ਗਈ ਹੈ।

ਇਹ ਵੀ ਖਬਰ ਪੜੋ : ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ – ਈ ਟੀ ਓ

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵਿਫਟ ਕਾਰ (ਪੀ.ਬੀ.-09 ਏ.ਬੀ.-4409) ਜਿਸ ਨੂੰ ਕਮਲਦੀਪ ਸਿੰਘ ਵਾਸੀ ਡਡਵਿੰਡੀ ਚਲਾ ਰਿਹਾ ਸੀ, ਆਪਣੀ ਪਤਨੀ ਪ੍ਰਭਜੋਤ ਕੌਰ (23) ਪੁੱਤਰ ਗੁਰਨੂਰ ਸਿੰਘ (6 ਮਹੀਨੇ), 5 ਸਾਲਾਂ ਬੱਚੀ ਅਗਮਜੋਤ ਕੌਰ ਪੁੱਤਰੀ ਪਵਨਦੀਪ ਸਿੰਘ 5 ਸਾਲਾ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ।

ਇਹ ਵੀ ਖਬਰ ਪੜੋ : ਅੰਮ੍ਰਿਤਸਰ ਦੇ ਪਿੰਡ ਰਣਗੜ੍ਹ ਚ ਚੱਲੀਆਂ ਗੋਲੀਆਂ, ਇੱਕ ਦੀ ਹੋਈ ਮੌਤ

ਜਾਣਕਾਰੀ ਮੁਤਾਬਕ ਇਸ ਭਿਆਨਕ ਹਾਦਸੇ ‘ਚ 5 ਸਾਲਾ ਬੱਚੀ ਅਗਮਜੋਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਇਨੋਵਾ ਗੱਡੀ (ਪੀ.ਬੀ.-13-ਏ.ਐਫ-2883) ਨੂੰ ਰਵੀ ਪੁੱਤਰ ਬਲਦੇਵ ਰਾਜ ਵਾਸੀ ਸੁਲਤਾਨਪੁਰ ਲੋਧੀ ਚਲਾ ਰਿਹਾ ਸੀ ਅਤੇ ਉਸਦੇ ਨਾਲ ਸੁਮਨ ਪਤਨੀ ਮੰਗਾ ਵਾਸੀ ਸੁਲਤਾਨਪੁਰ ਦਿਹਾਤੀ ਸਨ, ਜੋਕਿ ਕਪੂਰਥਲਾ ਜੇਲ੍ਹ ਤੋਂ ਆਪਣੇ ਪਤੀ ਨਾਲ ਮੁਲਾਕਾਤ ਕਰਕੇ ਵਾਪਸ ਆ ਰਹੀ ਸੀ। ਉਥੇ ਮੌਜੂਦ ਲੋਕਾਂ ਵੱਲੋਂ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ ਹੈ। ਦੂਜੇ ਪਾਸੇ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰ ਦੁਖੀ ਅਤੇ ਰੋ ਰਹੇ ਸਨ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

You May Also Like