ਮੋਗਾ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਤਿੰਨ ਗੈਂਗਸਟਰ ਕਾਬੂ

ਮੋਗਾ, 17 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮੋਗਾ ਤੋਂ ਚੜ੍ਹਦੀ ਸਵੇਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਥੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਬੰਬੀਹਾ ਗਰੁੱਪ ਦੇ ਤਿੰਨ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਗੈਂਗਸਟਰਾਂ ਕੋਲੋਂ ਵੱਡੀ ਮਾਤਰਾ ਵਿਚ ਅਸਲਾ ਵੀ ਬਰਾਮਦ ਕੀਤਾ ਹੈ। ਗੋਲੀਬਾਰੀ ਵਿਚ ਇਕ ਗੈਂਗਸਟਰ ਦੀ ਲੱਤ ਵਿਚ ਗੋਲੀ ਲੱਗੀ ਹੈ। ਘਟਨਾ ਮੋਗਾ ਦੇ ਦੌਧਰ ਤੋਂ ਲੋਪੋਂ ਰੋਡ ‘ਤੇ ਇਕ ਪੈਟਰੋਲ ਪੰਪ ਕੋਲ ਦੱਸੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਦੋਹਾਂ ਧਿਰਾਂ ‘ਚ ਕਾਫੀ ਫਾਇਰਿੰਗ ਹੋਈ ਤੇ ਪੁਲਿਸ ਦੀਆਂ ਗੱਡੀਆਂ ਵੀ ਭੰਨੀਆਂ ਦੱਸੀਆਂ ਜਾ ਰਹੀਆਂ ਹਨ।

You May Also Like