ਗੁਰਦਾਸਪੁਰ, 19 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਜ਼ਿਲ੍ਹਾ ਗੁਰਦਾਸਪੁਰ ਦੇ ਪੰਜ ਸਾਲ ਪਹਿਲਾਂ ਨਿਊਜ਼ੀਲੈਂਡ ਗਏ 25 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪਿੰਡ ‘ਚ ਵੀ ਸੋਗ ਦੀ ਲਹਿਰ ਫੈਲ ਗਈ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਤਾਏ ਦੇ ਮੁੰਡੇ ਤੇ ਪਿੰਡ ਕੋਟਲੀ ਸ਼ਾਹਪੁਰ ਦੇ ਸਰਪੰਚ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਰਮਨਦੀਪ ਸਿੰਘ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਸਾਲ 2018 ਵਿਚ ਨਿਊਜ਼ੀਲੈਂਡ ਗਿਆ ਸੀ ਤੇ ਹੁਣ ਉੱਥੇ ਇਕ ਕੰਪਨੀ ਵਿਚ ਸਕਿਓਰਟੀ ਦਾ ਕੰਮ ਕਰਦਾ ਸੀ।
ਇਹ ਵੀ ਖਬਰ ਪੜੋ : ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਵੱਲੋਂ 110 ਗੱਟੂਆਂ ਸਮੇਤ ਇੱਕ ਵਿਅਕਤੀ ਕਾਬੂ
ਬੀਤੇ ਕੱਲ੍ਹ ਹੀ ਉਸ ਦੇ ਇਕ ਦੋਸਤ ਨੂੰ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਰਮਨਦੀਪ ਦੀ ਭੇਤਭਰੀ ਹਾਲਤ ‘ਚ ਮੌਤ ਹੋਈ ਹੈ ਤੇ ਪਤਾ ਲੱਗਾ ਹੈ ਕਿ ਕਿਸੇ ਨੇ ਉਸ ਦਾ ਕਤਲ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ‘ਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਰਮਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।