ਅੰਮ੍ਰਿਤਸਰ ਚ ਅਣਪਛਾਤਿਆਂ ਨੇ ਵਿਅਕਤੀ ਦਾ ਕੀਤਾ ਕਤਲ

ਅੰਮ੍ਰਿਤਸਰ, 21 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ਦੇ ਗਾਵਾਲ ਮੰਡੀ ਇਲਾਕੇ ਵਿੱਚ ਸਥਿਤ ਦਰਗਾਹ ਦੇ ਸੇਵਾਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਉਹ ਬਚਪਨ ਤੋਂ ਹੀ ਇੱਥੇ ਰਹਿ ਰਿਹਾ ਸੀ। ਜਿਸ ਦਾ ਨਾਮ ਬਲਦੇਵ ਸਿੰਘ ਸੀ ਅਤੇ ਉਮਰ 60-65 ਸਾਲ ਦੇ ਵਿਚਕਾਰ ਸੀ।

ਇਹ ਵੀ ਖਬਰ ਪੜੋ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਹਲਕਾ ਕੋ-ਆਰਡੀਨੇਟਰਾਂ ਦਾ ਐਲਾਨ, ਵੇਖੋ ਲਿਸਟ

ਬਲਦੇਵ ਸਿੰਘ ਦਰਗਾਹ ਦੀ ਸੇਵਾ ਕਰਦਾ ਸੀ। ਪੁਲਸ ਨੂੰ ਸ਼ੱਕ ਹੈ ਕਿ ਮੁਲਜ਼ਮ ਪਿਛਲੀ ਕੰਧ ’ਤੇ ਚੜ੍ਹ ਕੇ ਅੰਦਰ ਆਇਆ ਅਤੇ ਉਸ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਦਰਗਾਹ ਦੇ ਪਿਛਲੇ ਦਰਵਾਜ਼ੇ ਤੋਂ ਭੱਜ ਗਿਆ। ਬਲਦੇਵ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ ਜਦਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ

You May Also Like