ਭਵਾਨੀਗੜ੍ਹ, 21 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਇਥੋਂ ਨੇੜਲੇ ਪਿੰਡ ਬੱਟੜਿਆਣਾ ਵਿਖੇ ਬੀਤੀ ਰਾਤ ਪੁੱਤ ਨੇ ਸੁੱਤੇ ਪਿਓ ਨੂੰ ਕੁਹਾੜੀ ਨਾਲ ਵਾਰ ਕਰਕੇ ਕਥਿਤ ਤੌਰ ’ਤੇ ਕਤਲ ਕਰ ਦਿੱਤਾ। ਥਾਣਾ ਮੁਖੀ ਇੰਸਪੈਕਟਰ ਅਜੈ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਪਿੰਡ ਬੱਟੜਿਆਣਾ ਵਿਖੇ ਮਨਪ੍ਰੀਤ ਸਿੰਘ ਵੱਲੋਂ ਆਪਣੇ ਸੁੱਤੇ ਪਿਤਾ ਚਰਨਜੀਤ ਸਿੰਘ (64) ਉਤੇ ਕੁਹਾੜੀ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਹੈ।
ਇਹ ਵੀ ਖਬਰ ਪੜੋ : ਵਿਜੀਲੈਂਸ ਵੱਲੋਂ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦਾ ਕਾਨੂੰਨ ਅਫ਼ਸਰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ
ਮਨਪ੍ਰੀਤ ਸਿੰਘ ਦਾ ਢਾਈ ਮਹੀਨੇ ਪਹਿਲਾਂ ਆਪਣੀ ਘਰਵਾਲੀ ਨਾਲ ਤਲਾਕ ਹੋਇਆ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਸੀ। ਪੁਲੀਸ ਨੇ ਮਨਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।