ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 15 ਲੱਖ ਨਸ਼ੀਲੀਆਂ ਦਵਾਈਆਂ ਸਮੇਤ 12 ਮੁਲਜਮਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ, 24 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਨਸ਼ਿਆਂ ਖਿਲਾਫ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਯੂਪੀ ਤੇ ਗੁਜਰਾਤ ਤੋਂ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੇ ਦੋਸ਼ ‘ਚ ਕੁੱਲ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 16 ਲੱਖ ਦੇ ਲਗਭਗ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ ਤੇ NDPS ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਫੜੇ ਗਏ ਮੁਲਜ਼ਮਾਂ ਵਿਚੋਂ 5 ਤਰਨਤਾਰਨ ਦੇ ਰਹਿਣ ਵਾਲੇ ਹਨ ਤੇ 2 ਯੂਪੀ ਸਥਿਤ ਮਥੁਰਾ ਜ਼ਿਲ੍ਹੇ ਦੇ ਪਿੰਡ ਕੋਸੀਕਲਾਂ ਵਾਸੀ ਸਚਿਨ ਕੁਮਾਰ, ਯੋਗੇਸ਼ ਉਰਫ਼ ਰਿੰਕੂ ਦਿੱਲੀ ਵਾਸੀ ਮਨੀਸ਼, ਰੇਖਾ ਆਦਿ ਦੇ ਹਨ। ਉਕਤ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

You May Also Like