ਸਮਾਣਾ ਚ ਟਰੱਕ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਹਾਦਸੇ ਚ ਤਿੰਨ ਨੌਜਵਾਨਾਂ ਦੀ ਮੌਤ

ਸਮਾਣਾ, 25 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਸਮਾਣਾ ਵਿਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਥੇ ਪਿੰਡ ਢੈਂਠਲ ਨਜ਼ਦੀਕ ਇੱਕ ਮੋਟਰਸਾਈਕਲ ਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦੋਂ ਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। 

ਇਹ ਵੀ ਪੜੋ : ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ (25 ਦਸੰਬਰ 2023)

ਮ੍ਰਿਤਕਾਂ ਦੀ ਪਹਿਚਾਣ ਜਸਪ੍ਰੀਤ ਸਿੰਘ (18), ਦਿਲਪ੍ਰੀਤ ਸਿੰਘ (20) , ਸੁਖਚੈਨ ਸਿੰਘ (25) ਤੇ ਨਰਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਟਰੱਕ ਚਾਲਕ ਘਟਨਾ ਸਥਾਨ ‘ਤੇ ਵਾਹਨ ਛੱਡ ਕੇ ਫ਼ਰਾਰ ਹੋ ਗਿਆ ਹੈ। ਪੁਲਿਸ ਸਦਰ ਥਾਣਾ ਸਮਾਣਾ ਦੇ ਜਾਂਚ ਅਧਿਕਾਰੀ ਨਿਰਮਲ ਸਿੰਘ ਮਾਮਲੇ ਦੀ ਪੜਤਾਲ ਕਰ ਰਹੇ ਹਨ।

You May Also Like