ਗੁਰਦਾਸਪੁਰ ਚ ਟਰੱਕ ਅਤੇ ਈ-ਰਿਕਸ਼ਾ ਵਿਚਾਲੇ ਹੋਈ ਭਿਆਨਕ ਟੱਕਰ ’ਚ ਮਾਂ-ਧੀ ਦੀ ਦਰਦਨਾਕ ਮੌਤ

ਗੁਰਦਾਸਪੁਰ, 26 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਗੁਰਦਾਸਪੁਰ ਦੇ ਹਰਦੋਛਨੀ ਰੋਡ ’ਤੇ ਨਬੀਪੁਰ ਬਾਈਪਾਸ ਨੇੜੇ ਟਰੱਕ ਅਤੇ ਈ-ਰਿਕਸ਼ਾ ਵਿਚਾਲੇ ਹੋਈ ਭਿਆਨਕ ਟੱਕਰ ’ਚ ਮਾਂ-ਧੀ ਦੀ ਦਰਦਨਾਕ ਮੌਤ ਹੋ ਗਈ। ਜਦਕਿ ਉਸ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਖਬਰ ਪੜੋ : ਵਿਜੀਲੈਂਸ ਨੇ ਐਕਸੀਅਨ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਘਟਨਾ ਤੋਂ ਬਾਅਦ ਈ ਰਿਕਸ਼ਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਦੋਂਕਿ ਲੋਕਾਂ ਨੇ ਟਰੱਕ ਡਰਾਈਵਰ ਨੂੰ ਮੌਕੇ ’ਤੇ ਹੀ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਮੌਕੇ ’ਤੇ ਪਹੁੰਚੀ ਪੁਲਿਸ ਨੇ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

You May Also Like