ਬਟਾਲਾ, 27 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਆਸ ਲਏ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਵਿਦੇਸ਼ਾਂ ਨੂੰ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਖੁਦ ਸੈਟਲ ਹੋ ਕੇ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਬੇਹਤਰ ਕਰਨਗੇ ਪਰ ਕਈ ਵਾਰ ਅਜਿਹਾ ਭਾਣਾ ਵਰਤ ਜਾਂਦਾ ਹੈ ਜਿਸ ਦੀ ਕਲਪਨਾ ਵੀ ਨਹੀਂ ਕੀਤੀ ਹੁੰਦੀ। ਅਜਿਹਾ ਹੀ ਮਾਮਲਾ ਡੇਰਾ ਬਾਬਾ ਨਾਨਕ ਦੇਵ ਪਿੰਡ ਮਸ਼ਰਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।
ਇਹ ਵੀ ਖਬਰ ਪੜੋ : ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਦਾ ਸੋਮਾ : ਹਰਭਜਨ ਸਿੰਘ ਈ.ਟੀ.ਓ
ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਗੋਪੀ ਵਜੋਂ ਹੋਈ ਹੈ। 24 ਸਾਲਾ ਅਮਨਦੀਪ ਪੁੱਤਰ ਬਾਬਾ ਨਿਸ਼ਾਨ ਸਿੰਘ ਕੈਨੇਡਾ ਦੇ ਬਰਪੰਟਨ ਸ਼ਹਿਰ ਵਿਚ ਰਹਿ ਰਿਹਾ ਸੀ। ਦੱਸ ਦੇਈਏ ਕਿ ਅਮਨਦੀਪ ਨੇ ਮੰਗਲਵਾਰ ਨੂੰ ਭਾਰਤ ਪਰਤਣ ਲਈ ਫਲਾਈਟ ਵਿਚ ਬੈਠਣਾ ਸੀ ਤੇ ਅੱਜ ਆਪਣੇ ਪਿੰਡ ਮਸ਼ਰਾਲਾ ਪਹੁੰਚ ਜਾਣਾ ਸੀ ਪਰ ਹੋਣੀ ਨੂੰ ਤਾਂ ਕੁਝ ਹੋਰ ਹੀ ਮਨਜ਼ੂਰ ਸੀ। ਫਲਾਈਟ ਚੜ੍ਹਨ ਤੋਂ ਕੁਝ ਚਿਰ ਪਹਿਲਾਂ ਹੀ ਅਮਨਦੀਪ ਨੂੰ ਹਾਰਟ ਅਟੈਕ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਅਮਨਦੀਪ ਦੀ ਇਸ ਬੇਵਕਤੀ ਮੌਤ ਨਾਲ ਪੂਰੇ ਪਰਿਵਾਰ ਤੇ ਪਿੰਡ ਵਿਚ ਮਾਤਮ ਦਾ ਮਾਹੌਲ ਹੈ।