ਫਿਰੋਜ਼ਪੁਰ, 29 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਫਿਰੋਜ਼ਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਬਜੀਦਪੁਰ ਵਿਖੇ ਨਿੱਜੀ ਰੰਜਿਸ਼ ਦੇ ਚਲਦਿਆਂ ਗਵਾਂਢੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਦੀ ਪਛਾਣ ਸੌਰਵ ਸ਼ਰਮਾ (23 ਸਾਲਾ) ਪੁੱਤਰ ਬਲਵਿੰਦਰ ਕੁਮਾਰ ਵਜੋਂ ਹੋਈ ਹੈ।
ਇਹ ਵੀ ਖਬਰ ਪੜੋ : ਅੰਮ੍ਰਿਤਸਰ ਚ ਦੁਬਈ ਤੋਂ ਆਏ ਇੱਕ ਯਾਤਰੀ ਕੋਲੋਂ 67 ਲੱਖ ਰੁਪਏ ਦਾ ਸੋਨਾ ਬਰਾਮਦ
ਇਸ ਸਬੰਧੀ ਪੁਲਿਸ ਨੇ ਕਾਤਲ ਪਤੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਉਨਾਂ ਦਾ ਲੜਕਾ ਅਤੇ ਹੋਰ ਸਾਥੀ ਫਰਾਰ ਦੱਸੇ ਜਾ ਰਹੇ ਹਨ । ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਨੌਜਵਾਨ ‘ਤੇ ਕੁਹਾੜੀ ਨਾਲ ਕੀਤਾ। ਜ਼ਖ਼ਮੀ ਨੌਜਵਾਨ ਨੂੰ ਪਹਿਲਾਂ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਉਸ ਨੂੰ ਬਚਾਉਣ ਆਏ ਪਰਿਵਾਰ ਦੇ ਦੋ ਮੈਂਬਰ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।