ਕੈਨੇਡਾ ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ, 30 ਦਸੰਬਰ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਕੈਨੇਡਾ ‘ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਕਰਨਵੀਰ ਸਿੰਘ (21) ਵਜੋਂ ਹੋਈ ਹੈ। ਕਰਨਵੀਰ ਸਿੰਘ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਰਨਵੀਰ ਸਿੰਘ ਵਿਨੀਪੈੱਗ ’ਚ ਰਹਿੰਦਾ ਸੀ। ਕਰਨਵੀਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਜਾਣਕਾਰੀ ਅਨੁਸਾਰ ਕੋਟਕਪੂਰਾ ਦਾ ਕਰਨਵੀਰ ਸਿੰਘ ਡੇਢ ਸਾਲ ਪਹਿਲਾਂ ਹੀ ਪੜ੍ਹਨ ਲਈ ਕੈਨੇਡਾ ਗਿਆ ਸੀ। ਪਰ ਸਿਹਤ ਵਿਗੜਣ ਕਾਰਨ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਸ਼ਹਿਰ ’ਚ ਸੋਗ ਦੀ ਲਹਿਰ ਦੌੜ ਗਈ। ਉਸ ਦੇ ਮਾਪਿਆਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।

You May Also Like