ਹੁਸ਼ਿਆਰਪੁਰ, 4 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਹੁਸ਼ਿਆਰਪੁਰ-ਟਾਂਡਾ ਰੋਡ ’ਤੇ ਅੱਡਾ ਦੁਸੜਕਾ ਵਿਖੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਮੋਟਰਸਾਈਕਲ ਸਵਾਰ 3 ਨੌਜਵਾਨਾਂ ਵਲੋਂ ਕਾਜਲ ਅਰਥ ਮੂਵਰ ਦੇ ਮਾਲਕ ਸਾਬਕਾ ਸਰਪੰਚ ਸੰਦੀਪ ਸਿੰਘ ਕਾਜਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੰਦੀਪ ਸਿੰਘ ਸਵੇਰੇ 10 ਵਜੇ ਦੇ ਕਰੀਬ ਟਾਂਡਾ ਰੋਡ ‘ਤੇ ਜਾ ਰਿਹਾ ਸੀ ਤਾਂ ਮੋਟਰਸਾਈਕਲ ‘ਤੇ ਸਵਾਰ ਵਿਅਕਤੀ ਉਸ ਕੋਲ ਆ ਗਏ।
ਇਹ ਵੀ ਖਬਰ ਪੜੋ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਨਸ਼ਾ ਤਸਕਰੀ ਮਾਮਲੇ ਚ ਮਿਲੀ ਜ਼ਮਾਨਤ
ਉਨ੍ਹਾਂ ਨੇ ਆਪਣੇ ਆਪ ਨੂੰ ਲੋਈ ਨਾਲ ਢੱਕਿਆ ਹੋਇਆ ਸੀ। ਉਹ ਸਾਬਕਾ ਸਰਪੰਚ ਦੇ ਜਾਣਕਾਰ ਸਨ, ਜਿਨ੍ਹਾਂ ਨੇ ਨਜ਼ਦੀਕੀ ਰੇਂਜ ਤੋਂ ਗੋਲੀ ਮਾਰਨ ਤੋਂ ਪਹਿਲਾਂ ਉਨ੍ਹਾਂ ਨਾਲ ਹੱਥ ਮਿਲਾਇਆ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ। ਸੰਦੀਪ ਸਿੰਘ ਦਲਿਤ ਆਗੂ ਸੀ। ਭਾਈਚਾਰੇ ਨੇ ਧਮਕੀ ਦਿੱਤੀ ਹੈ ਕਿ ਜੇ ਸ਼ਾਮ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਵਿੱਢਣਗੇ।