ਵਿਦਿਆਰਥਣਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਚ ਮਜੀਠਾ ਦੇ ਸਰਕਾਰੀ ਸਕੂਲ ਦਾ ਅਧਿਆਪਕ ਮੁਅੱਤਲ

ਅੰਮ੍ਰਿਤਸਰ, 5 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਮਜੀਠਾ ਹਲਕੇ ‘ਚ ਸਰਕਾਰੀ ਸਕੂਲ ‘ਚ ਅਧਿਆਪਕ ਵਲੋਂ ਪੰਜਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਸਤਿਨਾਮ ਸਿੰਘ ਨੇ ਕਾਰਵਾਈ ਕਰਦਿਆਂ ਰਾਕੇਸ਼ ਕੁਮਾਰ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿਤਾ ਹੈ।

ਮੁਅੱਤਲੀ ਉਪਰੰਤ ਕਰਮਚਾਰੀ ਦਾ ਹੈੱਡਕੁਆਟਰ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ ਵਿਖੇ ਬਣਾਇਆ ਗਿਆ ਹੈ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਮਿ). ਅੰਮ੍ਰਿਤਸਰ ਨੂੰ ਪੱਤਰ ਭੇਜਦੇ ਹੋਏ ਲਿਖਿਆ ਹੈ ਕਿ ਕਰਮਚਾਰੀ ਨੂੰ ਆਪਣੇ ਪੱਧਰ ’ਤੇ ਦੋਸ਼ ਸੂਚੀ 2 ਦਿਨਾਂ ਦੇ ਅੰਦਰ ਜਾਰੀ ਕਰਕੇ ਕਾਪੀ ਇਸ ਦਫ਼ਤਰ ਨੂੰ ਭੇਜੀ ਜਾਵੇ ਅਤੇ ਨਾਲ ਹੀ ਦੋਸ਼ ਸੂਚੀ ਵਿਚ ਲਗਾਏ ਜਾਣ ਵਾਲੇ ਦੋਸ਼ਾਂ ਦੀ ਪੜਤਾਲ ਕਰਵਾ ਕੇ ਰਿਪੋਰਟ ਦਫ਼ਤਰ ਨੂੰ ਜਲਦੀ ਭੇਜਣ।

You May Also Like