ਅੰਮ੍ਰਿਤਸਰ, 6 ਜਨਵਰੀ (ਸ਼ਾਨ ਏ ਪੰਜਾਬ ਨਿਊਜ਼ ਬਿਊਰੋ) – ਅੰਮ੍ਰਿਤਸਰ ‘ਚ ਬੀਐਸਐਫ ਨੂੰ ਫਿਰ ਤੋਂ ਹੈਰੋਇਨ ਦੀ ਖੇਪ ਮਿਲੀ ਹੈ। ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਸੁੱਟੀ ਗਈ ਸੀ। ਬੀਐਸਐਫ ਨੇ ਸ਼ਨੀਵਾਰ ਨੂੰ ਪਿੰਡ ਦਾਉਕੇ ਵਿਚ ਤਲਾਸ਼ੀ ਮੁਹਿੰਮ ਦੌਰਾਨ 3 ਕਿਲੋ 210 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਹੈਰੋਇਨ ਉਸ ਬੈਗ ਵਿਚੋਂ ਬਰਾਮਦ ਹੋਈ ਜਿਸ ‘ਤੇ ਫੁੱਟਬਾਲ ਖਿਡਾਰੀ ਕ੍ਰਿਸਟੀਆਨੋ ਰੋਨਾਲਡੋ ਦੀ ਫੋਟੋ ਲੱਗੀ ਹੋਈ ਸੀ।
ਇਹ ਵੀ ਖਬਰ ਪੜੋ : ਅੰਮ੍ਰਿਤਸਰ ‘ਚ ਚਾਈਨਾ ਡੋਰ ਦੀ ਲਪੇਟ ਆਇਆ ਨੌਜਵਾਨ, ਗਲੇ ਚ ਲੱਗੇ 10 ਟਾਂਕੇ
ਬੀਐਸਐਫ ਨੂੰ ਪੀਲੀ ਟੇਪ ਨਾਲ ਬੰਨ੍ਹੀ ਹੈਰੋਇਨ ਮਿਲੀ ਹੈ। ਇਸ ਦੇ ਨਾਲ ਹੀ ਬੀਐਸਐਫ ਨੇ ਹੈਰੋਇਨ, ਦੋ ਮੋਬਾਈਲ ਫੋਨ ਅਤੇ ਇੱਕ ਪੈਂਟ ਵੀ ਬਰਾਮਦ ਕੀਤੀ ਹੈ। ਇਹ ਸਭ ਕੁਝ ਇੱਕ ਥੈਲੇ ਵਿਚ ਪਾ ਕੇ ਸੁੱਟਿਆ ਗਿਆ ਸੀ। ਬੀਐਸਐਫ ਨੂੰ ਸ਼ੱਕ ਹੈ ਕਿ ਹੈਰੋਇਨ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੀ ਗਈ ਹੈ। 2023 ਵਿਚ ਬੀਐਸਐਫ ਨੇ 107 ਡਰੋਨ ਅਤੇ 442.395 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਸੀ।